ਪੱਟੀ ’ਚ ਸੇਵਾ-ਮੁਕਤ ਪੁਲਿਸ ਮੁਲਾਜ਼ਮਾਂ ਦੀ ਅਹਿਮ ਮੀਟਿੰਗ
ਸੇਵਾ-ਮੁਕਤ ਪੁਲਿਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ
Publish Date: Sat, 04 Apr 2026 03:53 PM (IST)
Updated Date: Sun, 05 Apr 2026 03:59 AM (IST)
ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਸਥਾਨਕ ਸ਼ਹਿਰ ਪੱਟੀ ਵਿਖੇ ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਾਬਕਾ ਡੀਐੱਸਪੀ ਗੁਰਮੇਜ ਸਿੰਘ ਦੀ ਅਗਵਾਈ ਹੇਠ ਸੰਪੰਨ ਹੋਈ। ਮੀਟਿੰਗ ਦੌਰਾਨ ਸੇਵਾ-ਮੁਕਤ ਪੁਲਿਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਨੇ ਸਰਕਾਰ ਕੋਲੋਂ ਮੁੱਖ ਤੌਰ ’ਤੇ ਮੰਗ ਕੀਤੀ ਕਿ ਸੇਵਾ-ਮੁਕਤ ਕਰਮਚਾਰੀਆਂ ਦੀਆਂ ਡੀਏ ਮਹਿੰਗਾਈ ਭੱਤਾ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਤਾਂ ਜੋ ਉਨ੍ਹਾਂ ਨੂੰ ਆਰਥਿਕ ਰਾਹਤ ਮਿਲ ਸਕੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਮੇਜ ਸਿੰਘ ਸੇਵਾਮੁਕਤ ਡੀਐੱਸਪੀ ਪੱਟੀ ਨੇ ਸਮੂਹ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਡਿਊਟੀ ’ਤੇ ਤਾਇਨਾਤ ਪੁਲਿਸ ਪ੍ਰਸ਼ਾਸਨ ਦਾ ਹਰ ਪੱਖੋਂ ਸਹਿਯੋਗ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਵਿਕਰਮਜੀਤ ਸਿੰਘ ਬੇਦੀ, ਰਣਜੀਤ ਸਿੰਘ, ਜੈਮਲ ਸਿੰਘ, ਗੁਰਮੁੱਖ ਸਿੰਘ, ਅਮਰਜੀਤ ਮੰਡ, ਸੁਖਦੇਵ ਸਿੰਘ, ਜਗਦੇਵ ਸਿੰਘ, ਤਰਲੋਚਨ ਸਿੰਘ, ਸਲਵੰਤ ਸਿੰਘ, ਦੀਪ ਸਿੰਘ ਤੇ ਬਲਵੀਰ ਸਿੰਘ ਸਮੇਤ ਕਈ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।