ਫ਼ੌਜ 'ਚ ਭਰਤੀ ਹੋਣ ਦੇ ਚਾਹਵਾਨਾਂ ਲਈ ਜ਼ਰੂਰੀ ਖਬਰ ! 5 ਜਨਵਰੀ ਤੋਂ ਸ਼ੁਰੂ ਹੋਵੇਗਾ ਪ੍ਰੀ- ਰਿਕਰੂਟਮੈਂਟ ਕੋਰਸ, ਜਾਣੋ ਕਿਵੇਂ ਕਰੀਏ ਅਪਲਾਈ
ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਨੌਜਵਾਨ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ‘170 ਸੈਂਟੀਮੀਟਰ’ ਹੋਵੇ। ਨੌਜਵਾਨ ਘੱਟੋ-ਘੱਟ 10ਵੀਂ 45 ਫ਼ੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ 12ਵੀਂ ਪਾਸ ਹੋਵੇ।
Publish Date: Thu, 01 Jan 2026 02:55 PM (IST)
Updated Date: Thu, 01 Jan 2026 02:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ : ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2026 ਵਿਚ ਖੁੱਲਣ ਦੀ ਸੰਭਾਵਨਾ ਹੈ। ਇਸ ਕੰਪਿਊਟਰ ਬੇਸਿਸ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਪੱਟੀ ਵਿਖੇ ਸ਼ੁਰੂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਦੇ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਸ਼ਨ ਸਿੰਘ ਨੇ ਦੱਸਿਆ ਕਿ ਇਹ ਪੇਪਰ ਪੰਜਾਬੀ ਵਿਚ ਵੀ ਹੋਣਾ ਹੈ। ਟ੍ਰੇਨਿੰਗ ਅਫ਼ਸਰ ਨੇ ਤਰਨਤਾਰਨ ਜ਼ਿਲ੍ਹੇ ਦੇ ਯੁਵਕ ਜੋ ਅਗਨੀਵੀਰ ਫ਼ੌਜ ਵਿਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਪਹੁੰਚ ਕਰਨ।
ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਜੇਕਰ ਆਨਲਾਈਨ ਅਪਲਾਈ ਹੋ ਗਿਆ ਹੈ, ਤਾਂ ਉਸ ਦੀ ਇਕ ਕਾਪੀ, ਜੇਕਰ ਅਪਲਾਈ ਨਹੀਂ ਹੋਇਆ ਤਾਂ ਕੇਵਲ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ, ਇਕ ਕਾਪੀ, ਇਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਆਉਣ ਦਾ ਸਮਾਂ ਸਵੇਰੇ 9 ਵਜੇ ਤੋਂ ਸਾਢੇ 11 ਵਜੇ ਤੱਕ ਹੋਵੇਗਾ।
ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਨੌਜਵਾਨ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ‘170 ਸੈਂਟੀਮੀਟਰ’ ਹੋਵੇ। ਨੌਜਵਾਨ ਘੱਟੋ-ਘੱਟ 10ਵੀਂ 45 ਫ਼ੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ 12ਵੀਂ ਪਾਸ ਹੋਵੇ। ਉਨ੍ਹਾਂ ਕਿਹਾ ਕਿ ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਦੀ ਤਿਆਰੀ ਅਤੇ ਫਿਜੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ, ਪੱਟੀ ਦੇ ਨੰਬਰਾਂ 97818-91928 ਅਤੇ 98760-30372 ਉਪਰ ਸੰਪਰਕ ਕੀਤਾ ਜਾ ਸਕਦਾ ਹੈ। ਕੈਪਸ਼ਨ- ਸੀ ਪਾਈਟ ਕੈਂਪ ਵਿਚ ਯੁਵਕਾਂ ਨੂੰ ਜਾਣਕਾਰੀ ਦਿੰਦੇ ਹੋਏ ਟ੍ਰੇਨਿੰਗ ਅਫ਼ਸਰ।