- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਨਾ ਹੀ ਨਹੀਂ ਕਥਿਤ ਮੁਲਜ਼ਮਾਂ ਨੇ ਮੌਤ ਤੋਂ ਬਾਅਦ ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਨੀਅਤ ਨਾਲ ਪਰਿਵਾਰ ਨੂੰ ਬਿਨਾਂ ਸੂਚਿਤ ਕੀਤੇ ਸਸਕਾਰ ਵੀ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਕੰਵਲਜੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਕੌਰ ਨੂੰ ਕੇਸ ਵਿਚ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਬਰੀਕੀ ਨਾਲ ਇਸ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।

ਪੱਤਰ ਪ੍ਰੇਰਕ•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸ਼ਾਹਬਾਜ਼ਪੁਰ ਵਿਖੇ ਇਕ ਔਰਤ ਉੱਪਰ ਆਪਣੇ ਹੀ ਪਤੀ ਨੂੰ ਕਥਿਤ ਤੌਰ ’ਤੇ ਜ਼ਹਿਰੀਲੀ ਦਵਾਈ ਦੇ ਕੇ ਮਾਰਨ ਦਾ ਦੋਸ਼ ਲੱਗਾ ਹੈ। ਜਦੋਂਕਿ ਮਰਨ ਵਾਲੇ ਦੇ ਪਰਿਵਾਰ ਨੂੰ ਦੱਸੇ ਬਿਨਾ ਉਸਦਾ ਸਸਕਾਰ ਵੀ ਕਰ ਦਿੱਤਾ ਗਿਆ। ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਪਤਨੀ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਬਾ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਦੋਨਾ ਤੇਲੂਮੱਲ ਜ਼ਿਲ੍ਹਾ ਫਿਰੋਜਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ 33 ਸਾਲਾ ਪੁੱਤਰ ਅਮਨਜੀਤ ਸਿੰਘ ਨੇ ਕਰੀਬ ਪੌਣੇ ਪੰਜ ਸਾਲ ਪਹਿਲਾਂ ਹਰਪ੍ਰੀਤ ਕੌਰ ਵਾਸੀ ਸ਼ਾਹਬਾਜ਼ਪੁਰ ਨਾਲ ਅਦਾਲਤੀ ਵਿਆਹ ਕਰਵਾਇਆ ਸੀ। ਵਿਆਹ ਤੋਂ ਬਾਅਦ ਦੋਵਾਂ ਵਿਚਕਾਰ ਅਕਸਰ ਲੜਾਈ-ਝਗੜਾ ਰਹਿੰਦਾ ਸੀ। ਉਸਨੇ ਸ਼ਿਕਾਇਤ ਵਿਚ ਦੱਸਿਆ ਕਿ 16 ਜੂਨ ਨੂੰ ਦੁਪਹਿਰ ਕਰੀਬ ਇਕ ਵਜੇ ਉਸ ਨੂੰ ਜਾਣਕਾਰੀ ਮਿਲੀ ਕਿ ਅਮਨਜੀਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸੂਬਾ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੀ ਨੂੰਹ ਹਰਪ੍ਰੀਤ ਕੌਰ ਨੇ ਹੀ ਦੋ ਅਣਪਛਾਤਿਆਂ ਨਾਲ ਮਿਲ ਕੇ ਅਮਨਜੀਤ ਸਿੰਘ ਨੂੰ ਜ਼ਹਿਰੀਲੀ ਦਵਾਈ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋਈ। ਇੰਨਾ ਹੀ ਨਹੀਂ ਕਥਿਤ ਮੁਲਜ਼ਮਾਂ ਨੇ ਮੌਤ ਤੋਂ ਬਾਅਦ ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਨੀਅਤ ਨਾਲ ਪਰਿਵਾਰ ਨੂੰ ਬਿਨਾਂ ਸੂਚਿਤ ਕੀਤੇ ਸਸਕਾਰ ਵੀ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਕੰਵਲਜੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਕੌਰ ਨੂੰ ਕੇਸ ਵਿਚ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਬਰੀਕੀ ਨਾਲ ਇਸ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।