ਪਿੰਡ ਭੋਈਆਂ 'ਚ ਚੋਰ ਦੀ ਸ਼ਰਮਨਾਕ ਕਰਤੂਤ: ਗੁਰਦੁਆਰਾ ਸਾਹਿਬ 'ਚ ਜੁੱਤੀਆਂ ਸਮੇਤ ਦਾਖਲ ਹੋ ਕੇ ਤੋੜੀ ਗੋਲਕ
ਦੂਜੇ ਪਾਸੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਚੋਰੀ ਕਰਨ ਵਾਲੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਦਾਖਲ ਹੋ ਕੇ ਬੇਅਦਬੀ ਕੀਤੀ ਹੈ। ਹਾਲਾਂਕਿ ਬੇਅਦਬੀ ਤੇ ਚੋਰੀ ਕਰਨ ਵਾਲੇ ਵਿਅਕਤੀ ਦੀ ਪਛਾਣ ਕਰਦਿਆਂ ਕਾਬੂ ਵੀ ਕਰ ਲਿਆ ਹੈ, ਜਿਸ ਨੂੰ ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਚੌਕੀ ਫਤਿਆਬਾਦ ਦੀ ਪੁਲਿਸ ਹਵਾਲੇ ਕਰ ਦਿੱਤਾ ਹੈ।
Publish Date: Mon, 04 May 2026 11:58 AM (IST)
Updated Date: Mon, 04 May 2026 12:02 PM (IST)
ਗੁਰਬਰਿਦੰਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭੋਈਆਂ ਦੇ ਗੁਰਦੁਆਰਾ ਸਾਹਿਬ ’ਚ ਦਾਖਲ ਹੋਏ ਵਿਅਕਤੀ ਵੱਲੋਂ ਗੋਲਕ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਨੇ ਸੀਸੀਟੀਵੀ ਕੈਮਰਿਆਂ ’ਤੇ ਪਰਦੇ ਪਾ ਕੇ ਪੈਸੇ ਚੋਰੀ ਕਰ ਲਏ। ਦੂਜੇ ਪਾਸੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਚੋਰੀ ਕਰਨ ਵਾਲੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਦਾਖਲ ਹੋ ਕੇ ਬੇਅਦਬੀ ਕੀਤੀ ਹੈ। ਹਾਲਾਂਕਿ ਬੇਅਦਬੀ ਤੇ ਚੋਰੀ ਕਰਨ ਵਾਲੇ ਵਿਅਕਤੀ ਦੀ ਪਛਾਣ ਕਰਦਿਆਂ ਕਾਬੂ ਵੀ ਕਰ ਲਿਆ ਹੈ, ਜਿਸ ਨੂੰ ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਚੌਕੀ ਫਤਿਆਬਾਦ ਦੀ ਪੁਲਿਸ ਹਵਾਲੇ ਕਰ ਦਿੱਤਾ ਹੈ। ਨਗਰ ਵਾਸੀਆਂ ਨੰਬਰਦਾਰ ਬਲਦੇਵ ਸਿੰਘ, ਗੁਰਦਿਆਲ ਸਿੰਘ ਸਰਪੰਚ, ਜਸਵੰਤ ਸਿੰਘ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਚੋਰੀ ਕਰਨ ਵਾਲੇ ਵਿਅਕਤੀ ਦੀ ਬਿਨਾਂ ਕੋਈ ਕੁੱਟਮਾਰ ਕੀਤੇ ਪੁਲਿਸ ਹਵਾਲੇ ਕੀਤਾ ਗਿਆ ਹੈ। ਦੂਜੇ ਪਾਸੇ ਪੁਲਿਸ ਨੇ ਚੋਰੀ ਕਰਨ ਵਾਲੇ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।