ਕਾਂਗਰਸ ਸਰਕਾਰ ਸਮੇਂ ਪੰਜਾਬ ’ਚ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ’ਤੇ ਵਿਕਾਸ ਹੋਇਆ : ਸੰਧੂ
ਕਾਂਗਰਸ ਦੀ ਅਗਵਾਈ ’ਚ ਆਉਣ ਵਾਲੇ ਸਮੇਂ ’ਚ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ
Publish Date: Sat, 04 Apr 2026 05:43 PM (IST)
Updated Date: Sun, 05 Apr 2026 04:05 AM (IST)
ਪੰਜਾਬ ਦੇ ਲੋਕਾਂ ਦੀ ਇੱਕੋ ਪੁਕਾਰ - 2027 ਵਿਚ ਬਣੇ ਕਾਂਗਰਸ ਸਰਕਾਰ
ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਤੇ ਸੂਬੇ ਦੀ ਤਰੱਕੀ ਲਈ ਅਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ਤੇ ਹਰ ਵਰਗ ’ਚ ਨਿਰਾਸ਼ਾ ਪਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਹਮੇਸ਼ਾ ਹੀ ਲੋਕ ਭਲਾਈ ਤੇ ਵਿਕਾਸ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਾਂਗਰਸ ਸਰਕਾਰਾਂ ਦੌਰਾਨ ਪੰਜਾਬ ’ਚ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ’ਤੇ ਵਿਕਾਸ ਕੀਤਾ ਗਿਆ। ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਤੇ ਸਿੱਖਿਆ ਤੇ ਸਿਹਤ ਖੇਤਰ ’ਚ ਵੀ ਮਹੱਤਵਪੂਰਨ ਸੁਧਾਰ ਲਿਆਂਦੇ ਗਏ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵੱਡੇ ਵਾਅਦੇ ਕਰਨ ਵਾਲੀ ਇਹ ਸਰਕਾਰ ਜ਼ਮੀਨੀ ਪੱਧਰ ’ਤੇ ਨਾਕਾਮ ਰਹੀ ਹੈ। ਬੇਰੁਜ਼ਗਾਰੀ, ਕਾਨੂੰਨ-ਵਿਵਸਥਾ ਤੇ ਕਿਸਾਨਾਂ ਦੇ ਮੁੱਦੇ ਅਜੇ ਵੀ ਜਿਉਂ ਦੇ ਤਿਉਂ ਹਨ, ਜਦਕਿ ਲੋਕਾਂ ਨੂੰ ਦਿੱਤੇ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ’ਚ ਸਰਕਾਰ ਖ਼ਿਲਾਫ਼ ਗੁੱਸਾ ਵੱਧ ਰਿਹਾ ਹੈ ਤੇ ਇਹ ਗੁੱਸਾ ਆਉਣ ਵਾਲੀਆਂ ਚੋਣਾਂ ’ਚ ਨਜ਼ਰ ਆਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਐਸੀ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲੈ ਕੇ ਆ ਸਕਦੀ ਹੈ। ਕਾਂਗਰਸ ਦੀ ਅਗਵਾਈ ’ਚ ਆਉਣ ਵਾਲੇ ਸਮੇਂ ’ਚ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ, ਜਿਨ੍ਹਾਂ ਨਾਲ ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਨੂੰ ਰਾਹਤ ਤੇ ਆਮ ਆਦਮੀ ਨੂੰ ਸੁਵਿਧਾਵਾਂ ਪ੍ਰਾਪਤ ਹੋਣਗੀਆਂ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ’ਚ ਕਾਂਗਰਸ ਪਾਰਟੀ ਦਾ ਸਾਥ ਦੇਣ ਤੇ ਪੰਜਾਬ ਦੇ ਚੰਗੇ ਭਵਿੱਖ ਲਈ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਹੀ ਪੰਜਾਬ ਦੇ ਵਿਕਾਸ ਤੇ ਖ਼ੁਸ਼ਹਾਲੀ ਦੀ ਗਾਰੰਟੀ ਹੈ ਤੇ ਆਉਣ ਵਾਲੇ ਸਮੇਂ ’ਚ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਦੀ ਸਾਬਤ ਹੋਵੇਗੀ।