- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਪਿੰਡ ਡੇਹਰਾ ਸਾਹਿਬ ਵਿਖੇ ਜ਼ਮੀਨੀ ਝਗੜੇ ਦੇ ਚੱਲਦਿਆਂ ਇਕ ਘਰ ਅੰਦਰ ਦਾਖਲ ਹੋ ਕੇ ਕਥਿਤ ਤੌਰ 'ਤੇ ਮਾਂ ਪੁੱਤ ਦੀ ਕੁੱਟ ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪੰਜ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ

ਪੱਤਰ ਪੇ੍ਰਰਕ, ਸ੍ਰੀ ਗੋਇੰਦਵਾਲ ਸਾਹਿਬ : ਸਥਾਨਕ ਪਿੰਡ ਡੇਹਰਾ ਸਾਹਿਬ ਵਿਖੇ ਜ਼ਮੀਨੀ ਝਗੜੇ ਦੇ ਚੱਲਦਿਆਂ ਇਕ ਘਰ ਅੰਦਰ ਦਾਖਲ ਹੋ ਕੇ ਕਥਿਤ ਤੌਰ 'ਤੇ ਮਾਂ ਪੁੱਤ ਦੀ ਕੁੱਟ ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪੰਜ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਿਛੰਦਾ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਡੇਹਰਾ ਸਾਹਿਬ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਦਿਲਬਾਗ ਸਿੰਘ, ਜੋਗਾ ਸਿੰਘ ਪੁੱਤਰ ਜੋਗਿੰਦਰ ਸਿੰਘ, ਜਸਬੀਰ ਕੌਰ ਪਤਨੀ ਦਿਲਬਾਗ ਸਿੰਘ ਵਾਸੀ ਜੋਹਲ ਢਾਏ ਵਾਲਾ, ਜੋਗਿੰਦਰ ਸਿੰਘ ਪੁੱਤਰ ਹਜਾਰਾ ਸਿੰਘ ਅਤੇ ਦਿਲਬਾਗ ਸਿੰਘ ਵਾਸੀ ਭੱਠਲ ਸਹਿਜਾ ਸਿੰਘ ਰਾਤ ਸਾਢੇ 9 ਵਜੇ ਉਨ੍ਹਾਂ ਦੇ ਘਰ ਦਾਖਲ ਹੋਏ ਤੇ ਉਸਦੀ ਤੇ ਉਸਦੀ ਮਾਤਾ ਪ੍ਰਕਾਸ਼ ਕੌਰ ਦੀ ਕੁੱਟਮਾਰ ਕੀਤੀ ਤੇ ਸੱਟਾਂ ਲਾ ਦਿੱਤੀਆਂ। ਜਿਸ ਕਰਕੇ ਉਹ ਸਰਕਾਰੀ ਹਸਪਤਾਲ ਸਰਹਾਲੀ ਵਿਖੇ ਦਾਖਲ ਹੋਏ। ਉਸ ਨੇ ਦੱਸਿਆ ਕਿ ਉਨ੍ਹਾਂ ਦਾ ਹਮਲਾਵਰਾਂ ਨਾਲ ਜ਼ਮੀਨੀ ਝਗੜਾ ਚੱਲਦਾ ਹੈ ਜਿਸ ਕਰਕੇ ਉਨ੍ਹਾਂ ਉੱਪਰ ਹਮਲਾ ਕੀਤਾ ਗਿਆ। ਜਾਂਚ ਅਧਿਕਾਰੀ ਸਬ ਇੰਸਪੈਕਟਰ ਜੱਸਾ ਸਿੰਘ ਨੇ ਦੱਸਿਆ ਕਿ ਉਕਤ ਲੋਕਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।