ਸਬ-ਜੇਲ੍ਹ ਪੱਟੀ ’ਚ ਬੰਦ ਹਵਾਲਾਤੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ, ਮਾਮਲੇ ਦੀ ਜਾਂਚ ਸ਼ੁਰੂ
ਸਬ ਜੇਲ੍ਹ ਪੱਟੀ ’ਚ ਹਵਾਲਾਤੀ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਆਕਾਸ਼ਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਵਲਟੋਹਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਕਾਸ਼ਪ੍ਰੀਤ ਸਿੰਘ ਖ਼ਿਲਾਫ਼ ਥਾਣਾ ਵਲਟੋਹਾ ਵਿਖੇ 3 ਅਪ੍ਰੈਲ ਨੂੰ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਹੋਇਆ ਸੀ।
Publish Date: Tue, 07 Apr 2026 07:49 PM (IST)
Updated Date: Tue, 07 Apr 2026 07:53 PM (IST)
ਬੱਲੂ ਮਹਿਤਾ•ਪੰਜਾਬੀ ਜਾਗਰਣ, ਪੱਟੀ : ਸਬ ਜੇਲ੍ਹ ਪੱਟੀ ’ਚ ਹਵਾਲਾਤੀ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਆਕਾਸ਼ਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਵਲਟੋਹਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਕਾਸ਼ਪ੍ਰੀਤ ਸਿੰਘ ਖ਼ਿਲਾਫ਼ ਥਾਣਾ ਵਲਟੋਹਾ ਵਿਖੇ 3 ਅਪ੍ਰੈਲ ਨੂੰ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਹੋਇਆ ਸੀ। 4 ਅਪ੍ਰੈਲ ਨੂੰ ਅਕਾਸ਼ਪ੍ਰੀਤ ਸਿੰਘ ਸਬ ਜੇਲ੍ਹ ਪੱਟੀ ਵਿਚ ਲਿਆਂਦਾ ਗਿਆ। ਜਿਥੇ ਮੰਗਲਵਾਰ ਨੂੰ ਉਸ ਨੇ ਜੇਲ੍ਹ ਅੰਦਰ ਹੀ ਫਾਹਾ ਲਗਾ ਲਿਆ। ਜੇਲ੍ਹ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।