ਪੱਟੀ ਦੀ ਸਬ ਜੇਲ੍ਹ 'ਚ ਲੜੇ ਹਵਾਲਾਤੀ, ਪੁਲਿਸ ਨੇ ਦਰਜ ਕੀਤਾ ਕੇਸ
ਦੂਜੇ ਪਾਸੇ ਥਾਣਾ ਸਿਟੀ ਪੱਟੀ ਦੇ ਜਾਂਚ ਅਧਿਕਾਰੀ ਏਐੱਸਆਈ ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਵਿਚ ਦਰਜ ਪੰਜੇ ਲੋਕਾਂ ਵਿਰੁੱਧ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਅਤੇ ਝਗੜਾ ਕਰਨ ਦੀਆਂ ਧਾਰਾਵਾਂ ਤਹਿਤ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਅਗਲੀ ਜਾਂਚ ਜਾਰੀ ਹੈ।
Publish Date: Tue, 31 Mar 2026 12:43 PM (IST)
Updated Date: Tue, 31 Mar 2026 12:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ : ਪੱਟੀ ਦੀ ਸਬ ਜੇਲ੍ਹ ਵਿਚ ਬੰਦ ਹਵਾਲਾਤੀਆਂ ਵੱਲੋਂ ਕਤਿਤ ਤੌਰ ’ਤੇ ਝਗੜਾ ਕਰਕਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਦੇ ਚੱਲਦਿਆਂ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਪੰਜ ਹਵਾਲਾਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੇਲ੍ਹ ਦੇ ਸੁਪਰਡੈਂਟ ਇੰਦਰਪ੍ਰੀਤ ਸਿੰਘ ਨੇ ਥਾਣਾ ਗੋਇੰਦਵਾਲ ਸਾਹਿਬ ਨੂੰ ਜਾਰੀ ਕੀਤੇ ਗਏ ਸ਼ਿਕਾਇਤ ਪੱਤਰ ਵਿਚ ਦੱਸਿਆ ਕਿ ਹਵਾਲਾਤੀ ਕ੍ਰਿਸ਼ਨਪਾਲ ਬੱਬੂ ਪੁੱਤਰ ਕਾਲਾ ਵਾਸੀ ਪਿੰਡ ਡੱਲ, ਜਤਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਵਾਂ ਤਾਰਾ ਸਿੰਘ, ਕੁਲਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਬਿਧੀਚੰਦ ਛੀਨਾ, ਮਹਾਵੀਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪਹਿਲਵਾਨਕੇ ਅਤੇ ਪਾਰਸ ਪੁੱਤਰ ਚਮਕੌਰ ਸਿੰਘ ਵਾਸੀ ਚੀਮਾ ਖੁਰਦ ਨੇ ਜੇਲ੍ਹ ਅੰਦਰ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਸੱਜਣ ਸਿੰਘ ਨਾਲਲ ਲੜਾਈ ਝਗੜਾ ਕੀਤਾ ਹੈ।