ਜੇਲ੍ਹ ’ਚ ਬੰਦ ਵਿਅਕਤੀ ’ਤੇ ਹਮਲਾ, ਜੇਲ ਅਧਿਕਾਰੀ ਨਾਲ ਵੀ ਕੀਤਾ ਗਾਲੀ ਗਲੋਚ
ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸਾਰਿਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Tue, 28 Apr 2026 08:08 PM (IST)
Updated Date: Wed, 29 Apr 2026 04:17 AM (IST)
ਪੰਜ ਬੰਦੀਆਂ ਵਿਰੁੱਧ ਪੁਲਿਸ ਨੇ ਦਰਜ ਕੀਤਾ ਕੇਸ, ਜਾਂਚ ਸ਼ੁਰੂ
ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਬੰਦ ਚਾਰ ਵਿਅਕਤੀਆਂ ਵੱਲੋਂ ਇਕ ਬੰਦੀ ’ਤੇ ਹਮਲਾ ਕਰਨ ਦਾ ਮਾਮਲਾ ਹੈ। ਜਦੋਂਕਿ ਉਕਤ ਲੋਕਾਂ ਵੱਲੋਂ ਜੇਲ੍ਹ ਅਧਿਕਾਰੀ ਨਾਲ ਵੀ ਗਾਲੀ-ਗਲੋਚ ਕੀਤਾ ਗਿਆ ਤੇ ਪਿਕਸ ਮਸ਼ੀਨ ਦੀ ਵੀ ਭੰਨ-ਤੋੜ ਕਰ ਦਿੱਤੀ। ਜਿਸ ਦੇ ਚੱਲਦਿਆਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸਾਰਿਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਥਾਣਾ ਗੋਇੰਦਵਾਲ ਸਾਹਿਬ ਨੂੰ ਜਾਰੀ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਜੇਲ੍ਹ ’ਚ ਬੰਦ ਅਮਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫਤਹਿਚੱਕ ਕਾਲੋਨੀ ਅੰਮ੍ਰਿਤਸਰ, ਬਲਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਵਾਰਡ ਨੰਬਰ 6 ਪੱਟੀ, ਦਲਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਸੁਲਤਾਨਵਿੰਡ ਤੇ ਸਰਬਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿਨਾਕਲ ਟਾਵਰ ਗੁੜਗਾਓਂ ਨੇ ਜੇਲ੍ਹ ’ਚ ਹੀ ਬੰਦ ਗੁਰਿੰਦਰਪਾਲ ਸਿੰਘ ’ਤੇ ਹਮਲਾ ਕਰ ਦਿੱਤਾ। ਜਦੋਂਕਿ ਇਸੇ ਦੌਰਾਨ ਉਨ੍ਹਾਂ ਨੇ ਜੇਲ੍ਹ ਅਧਿਕਾਰੀ ਨਾਲ ਗਾਲੀ-ਗਲੋਚ ਕੀਤਾ ਤੇ ਜੇਲ੍ਹ ’ਚ ਲੱਗੀ ਪਿਕਸ ਮਸ਼ੀਨ ਦੀ ਭੰਨ-ਤੋੜ ਕਰ ਕੇ ਜੇਲ੍ਹ ਦਾ ਅਨੁਸ਼ਾਸ਼ਨ ਭੰਗ ਕੀਤਾ ਹੈ।
ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਚਾਰਾਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ’ਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।