ਗੁਰਬਰਿੰਦਰ ਸਿੰਘ, ਫਤਿਆਬਾਦ : ਕੇਂਦਰੀ ਜਵਾਹਰ ਨਵੋਦਿਆ ਵਿਦਿਆਲਿਆ ਸ੍ਰੀ ਗੋਇੰਦਵਾਲ ਸਾਹਿਬ ਦੀ ਅਧਿਆਪਕਾ ਦੇ ਪਤੀ ਵੱਲੋਂ ਆਪਣੇ ਲਾਇਸੰਸੀ ਰਿਵਾਲਵਰ ਨਾਲ ਸਕੂਲ ਦੇ ਸਰਕਾਰੀ ਕਵਾਟਰ ਦੇ ਬਾਹਰ ਖੁਦ ਨੂੰ ਗੋਲ਼ੀ ਮਾਰ ਕੇ ਆਤਮ ਹੱਤਿਆ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।

ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਅਧਿਆਪਕਾ ਵਿਜੈਪਾਲ ਕੌਰ ਨੇ ਦੱਸਿਆ ਕਿ ਉਸਦਾ ਪਤੀ ਸੁਰਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਧੁੱਪਸੜੀ ਜ਼ਿਲ੍ਹਾ ਗੁਰਦਾਸਪੁਰ ਕੁਝ ਦਿਨਾਂ ਤੋਂ ਡਿਪ੍ਰੈਸ਼ਨ ਵਿਚ ਰਹਿੰਦਾ ਸੀ। ਰਾਤ ਰੋਟੀ ਖਾਣ ਤੋਂ ਬਾਅਦ ਉਸ ਦਾ ਪਤੀ ਬਾਹਰ ਪਾਰਕ ਵਿਚ ਸੈਰ ਕਰ ਰਿਹਾ ਸੀ ਤਾਂ ਉਸ ਨੇ ਗੋਲ਼ੀ ਚੱਲਣ ਦੀ ਆਵਾਜ ਸੁਣੀ। ਉਸ ਨੇ ਬਾਹਰ ਜਾ ਕੇ ਦੇਖਿਆ ਕਿ ਉਸ ਦੇ ਪਤੀ ਨੇ ਆਪਣੇ ਆਪ ਨੂੰ ਗੋਲ਼ੀ ਮਾਰੀ ਹੋਈ ਸੀ।

ਜ਼ਖ਼ਮੀ ਹਾਲਤ ਵਿਚ ਸੁਰਿੰਦਰ ਸਿੰਘ ਨੂੰ ਡਾਕਟਰ ਪਾਸ ਲਿਜਾਇਆ ਗਿਆ। ਜਿਥੇ ਡਾਕਟਰ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਗੋਇੰਦਵਾਲ ਸਾਹਿਬ ਤੋਂ ਐੱਸਆਈ ਗੁਰਨੇਕ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 174 ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Posted By: Jagjit Singh