ਜਸਟਿਸ ਕੁਲਦੀਪ ਤਿਵਾੜੀ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ
ਸ੍ਰੀ ਦਰਬਾਰ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸੀਸ ਨਿਵਾਇਆ ਤੇ ਅਰਦਾਸ ਬੇਨਤੀ ਕੀਤੀ
Publish Date: Sat, 17 Jan 2026 09:19 PM (IST)
Updated Date: Sun, 18 Jan 2026 04:19 AM (IST)
ਸਟਾਫ ਰਿਪੋਰਟਰ•,ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਵਿਖੇ ਏਡੀਆਰ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ ਪੰਜਾਬ, ਹਰਿਆਣਾ ਹਾਈਕੋਰਟ ਜੱਜ ਜਸਟਿਸ ਕੁਲਦੀਪ ਤਿਵਾੜੀ ਸ਼ਨਿਚਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸੀਸ ਨਿਵਾਇਆ ਤੇ ਅਰਦਾਸ ਬੇਨਤੀ ਕੀਤੀ। ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਭਗਵੰਤ ਸਿੰਘ ਤੇ ਮੀਤ ਮੈਨੇਜਰ ਗੁਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਚਿੱਤਰ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।