ਕਸੇਲ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜੇਗੀ ਕੰਚਨਪ੍ਰੀਤ ਕੌਰ, ਸ਼੍ਰੋਮਣੀ ਅਕਾਲੀ ਦਲ ਐਲਾਨਿਆਂ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ’ਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਕਸੇਲ ਤੋਂ ਉਮੀਦਵਾਰ ਐਲਾਨ ਦਿੱਤਾ ਹੈ।
Publish Date: Mon, 01 Dec 2025 09:24 AM (IST)
Updated Date: Mon, 01 Dec 2025 09:26 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ : ਐਤਵਾਰ ਸਵੇਰੇ 4 ਵਜੇ ਅਦਾਲਤ ਵੱਲੋਂ ਰਿਹਾ ਕੀਤੀ ਗਈ ਕੰਚਨਪ੍ਰੀਤ ਕੌਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ’ਚ ਵੀ ਹਿੱਸਾ ਲਵੇਗੀ। ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ’ਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਕਸੇਲ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਹ ਜਾਣਕਾਰੀ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਦਿੱਤੀ ਹੈ। ਕੰਚਨਪ੍ਰੀਤ ਦੀ ਰਿਹਾਈ ਦੇ ਉਪਰੰਤ ਪ੍ਰੋ. ਵਲਟੋਹਾ ਨੇ ਸਪੱਸ਼ਟ ਕੀਤਾ ਕਿ ਬੇਸ਼ੱਕ ਉਹ ਸ਼੍ਰੋਮਣੀ ਅਕਾਲੀ ਦਲ ਦਾ ਇਸ ਵੇਲੇ ਹਿੱਸਾ ਨਹੀਂ ਹਨ ਪਰ ਪਾਰਟੀ ਵੱਲੋਂ ਕਿਹਾ ਗਿਆ ਸੀ ਕਿ ਕੰਚਨਪ੍ਰੀਤ ਕੌਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਕਸੇਲ ਤੋਂ ਅੱਜ ਹੀ ਉਮੀਦਵਾਰ ਐਲਾਨ ਦਿੱਤਾ ਜਾਵੇ।