ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਪਿੰਡ ਖਾਰਾ ’ਚ ਕਰਨ ਬੁਰਜ ਨੇ ਕੀਤੀ ਮੀਟਿੰਗ
ਪੰਜਾਬ ਦੀ ਬਰਬਾਦੀ ਲਈ ਜਿੱਥੇ ਆਮ ਆਦਮੀ ਪਾਰਟੀ ਜ਼ਿੰਮੇਵਾਰ ਹੈ, ਉੱਥੇ ਅਕਾਲੀ ਦਲ ਵੀ ਬਰਾਬਰ ਦਾ ਦੋਸ਼ੀ ਹੈ।
Publish Date: Sat, 28 Mar 2026 04:29 PM (IST)
Updated Date: Sun, 29 Mar 2026 04:03 AM (IST)
ਤੇਜਿੰਦਰ ਸਿੰਘ ਬੱਬੂ•,ਪੰਜਾਬੀ ਜਾਗਰਣ, ਝਬਾਲ : ਕਾਂਗਰਸ ਹਾਈ ਕਮਾਂਡ ਦੇ ਆਦੇਸ਼ਾਂ ’ਤੇ ਆ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਹਲਕੇ ਦੇ ਪਿੰਡ ਖਾਰਾ ਵਿਖੇ ਸਾਬਕਾ ਸਰਪੰਚ ਉੱਤਮ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ, ਉੱਥੇ ਵਿਰੋਧੀ ਪਾਰਟੀਆਂ ਵੱਲੋਂ ਜਨਤਾ ਨੂੰ ਝੂਠੇ ਸਬਜ਼ਬਾਗ ਵਿਖਾ ਕੇ ਗੁਮਰਾਹ ਕਰਨ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਲਈ ਕਿਹਾ। ਬੁਰਜ ਨੇ ਕਿਹਾ ਕਿ ਪੰਜਾਬ ਦੀ ਬਰਬਾਦੀ ਲਈ ਜਿੱਥੇ ਆਮ ਆਦਮੀ ਪਾਰਟੀ ਜ਼ਿੰਮੇਵਾਰ ਹੈ, ਉੱਥੇ ਅਕਾਲੀ ਦਲ ਵੀ ਬਰਾਬਰ ਦਾ ਦੋਸ਼ੀ ਹੈ। ਇਸ ਮੌਕੇ ਸਾਬਕਾ ਸਰਪੰਚ ਉੱਤਮ ਸਿੰਘ, ਸਾਬਕਾ ਮੈਂਬਰ ਨੀਤਨ ਸ਼ਰਮਾ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜਸਬੀਰ ਸਿੰਘ, ਸਰਵਨ ਸਿੰਘ, ਪ੍ਰੀਤਮ ਸਿੰਘ, ਸੁਖਦੇਵ ਸਿੰਘ, ਰਾਜੂ ਮੈਂਬਰ, ਜਗਜੀਤ ਸਿੰਘ ਤੇ ਸੁਖਦੇਵ ਕੁਮਾਰ ਤੋਂ ਇਲਾਵਾ ਸਰਪੰਚ ਗੁਰਚਰਨ ਸਿੰਘ ਖੈਰਦੀਨ ਕੇ, ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀਨ ਕੇ, ਪਾਹੁਲਪ੍ਰੀਤ ਸਿੰਘ ਕਸੇਲ, ਮਲਕੀਤ ਸਿੰਘ ਗਹਿਰੀ, ਹਰਜੀਤ ਸਿੰਘ ਝਬਾਲ, ਸਵਿੰਦਰ ਸਿੰਘ ਕਾਕਾ ਦਿੱਲੀ ਵਾਲੇ, ਅਮਨਦੀਪ ਸਿੰਘ ਦਿੱਲੀ ਵਾਲੇ ਅਤੇ ਪਰਮਜੀਤ ਸਿੰਘ ਫ਼ੌਜੀ ਆਦਿ ਹਾਜ਼ਰ ਸਨ।