ਤਰਨਤਾਰਨ ਹਲਕੇ ’ਚ ਕਾਂਗਰਸ ਨੂੰ ਮਜ਼ਬੂਤ ਕਰਨ ’ਚ ਜੁਟੇ ਕਰਨ ਬੁਰਜ
ਕਾਂਗਰਸ ਪੰਜਾਬ ਤੇ ਪੰਜਾਬੀਅਤ ਦੀ ਅਸਲ ’ਚ ਹਮਦਰਦ ਹੈ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਨੂੰ ਇਕਮੁੱਠ ਹੋ ਕੇ ਧੜੇਬੰਦੀ ਤੋਂ ਉਪਰ ਉੱਠ ਕੇ ਲਾਮਬੰਦ ਹੋਣ ਦੀ ਅਪੀਲ ਕੀਤੀ।
Publish Date: Mon, 11 May 2026 05:08 PM (IST)
Updated Date: Tue, 12 May 2026 04:04 AM (IST)
ਤੇਜਿੰਦਰ ਸਿੰਘ ਬੱਬੂ•,ਪੰਜਾਬੀ ਜਾਗਰਣ, ਝਬਾਲ : ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਪਾਰਟੀ ਸਰਗਰਮੀਆ ਨੂੰ ਤੇਜ਼ ਕਰਦਿਆਂ ਹਲਕੇ ਦੇ ਪਿੰਡ ਛੀਨਾ ਬਿਧੀ ਚੰਦ ਵਿਖੇ ਕਾਂਗਰਸੀ ਆਗੂ ਹਰਵਿੰਦਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ। ਇਸ ਸਮੇਂ ਇਕੱਤਰ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਬੁਰਜ ਨੇ ਕਿਹਾ ਕਿ ਕਾਂਗਰਸ ਹੀ ਡੁੱਬ ਰਹੇ ਪੰਜਾਬ ਨੂੰ ਬਚਾ ਸਕਦੀ ਹੈ, ਕਿਉਂਕਿ ਕਾਂਗਰਸ ਪੰਜਾਬ ਤੇ ਪੰਜਾਬੀਅਤ ਦੀ ਅਸਲ ’ਚ ਹਮਦਰਦ ਹੈ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਨੂੰ ਇਕਮੁੱਠ ਹੋ ਕੇ ਧੜੇਬੰਦੀ ਤੋਂ ਉਪਰ ਉੱਠ ਕੇ ਲਾਮਬੰਦ ਹੋਣ ਦੀ ਅਪੀਲ ਕੀਤੀ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਬੁਰਜ ਨੂੰ ‘ਜੀ ਆਇਆਂ’ ਕਹਿੰਦਿਆਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੰਦਿਆ ਵਿਧਾਨ ਸਭਾ ਚੋਣਾਂ ਵੱਡੀ ਲੀਡ ਨਾਲ ਜਿਤਾਉਣ ਦਾ ਵਿਸ਼ਵਾਸ ਦਿਵਾਇਆ। ਇਸ ਸਮੇਂ ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ, ਬਲਾਕ ਪ੍ਰਧਾਨ ਨੋਨਿਹਾਲ ਸਿੰਘ ਕਸੇਲ, ਤੇਜਿੰਦਰ ਸਿੰਘ ਝਬਾਲ, ਜਰਨੈਲ ਸਿੰਘ ਫ਼ੌਜੀ, ਗਗਨਦੀਪ ਸਿੰਘ, ਅਵਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।