ਅਰਵਿੰਦ ਕੇਜਰੀਵਾਲ ਅਤੇ ਮੁਨੀਸ਼ ਸਿਸੋਦੀਆ ਨੂੰ ਅਦਾਲਤ ਤਰਫੋਂ ਕਲੀਨ ਚਿੱਟ ਮਿਲਣ ‘ਤੇ ਮਨਾਈ ਖ਼ੁਸ਼ੀ
ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਵਲੋਂ ਇਕੱਠੇ ਹੋ ਕੇ ਲੱਡੂ ਵੰਡੇ ਗਏ ਅਤੇ ਪਟਾਕੇ ਚਲਾ ਕੇ ਖੁਸ਼ੀ ਮਨਾਈ ਗਈ।
Publish Date: Fri, 27 Feb 2026 06:06 PM (IST)
Updated Date: Sat, 28 Feb 2026 04:02 AM (IST)
ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਨੂੰ ਅਦਾਲਤ ਵਲੋਂ ਕਲੀਨ ਚਿੱਟ ਮਿਲਣ ਉਪਰੰਤ ਪਾਰਟੀ ਦਫ਼ਤਰ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਸਮੂਹ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਵਲੋਂ ਇਕੱਠੇ ਹੋ ਕੇ ਲੱਡੂ ਵੰਡੇ ਗਏ ਅਤੇ ਪਟਾਕੇ ਚਲਾ ਕੇ ਖੁਸ਼ੀ ਮਨਾਈ ਗਈ। ਆਮ ਆਦਮੀ ਪਾਰਟੀ ਦੀ ਹਲਕਾ ਸੰਗਠਨ ਇੰਚਾਰਜ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਅੱਜ ਦਾ ਦਿਨ ਇਸ ਦਾ ਜੀਵੰਤ ਸਬੂਤ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਆਮ ਆਦਮੀ ਪਾਰਟੀ ਦੀ ਨੀਤੀ ਤੇ ਸਾਫ਼ ਸਿਆਸਤ ਨੂੰ ਮਜ਼ਬੂਤੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ’ਚ ਇਸ ਫੈਸਲੇ ਨਾਲ ਨਵਾਂ ਜੋਸ਼ ਪੈਦਾ ਹੋਇਆ ਹੈ ਤੇ ਉਹ ਲੋਕ ਸੇਵਾ ਦੇ ਮਿਸ਼ਨ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣਗੇ।