ਜੱਸੀ/ਛੀਨਾ, ਤਰਨਤਾਰਨ/ਖਾਲੜਾ : ਥਾਣਾ ਖਾਲੜਾ ਦੀ ਪੁਲਿਸ ਨੇ 265 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਲੋਕਾਂ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨਾਂ੍ਹ ਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਮੁਕੱਦਮਾਂ ਦਰਜ ਕਰਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਰਣਜੀਤ ਸਿੰਘ ਿਢੱਲੋਂ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਏਐੱਸਆਈ ਕਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕਸਬਾ ਖਾਲੜਾ ਤੋਂ ਪਿੰਡ ਸਿੱਧਵਾਂ, ਨਾਰਲਾ, ਵੀਰਮ ਆਦਿ ਵੱਲ ਜਾ ਰਹੇ ਸੀ। ਜਦੋਂ ਉਹ ਟੀ ਪੁਆਇੰਟ ਮਾੜੀ ਮੇਘਾ ਪੁੱਜੇ ਤਾਂ ਸਾਹਮਣੇ ਤੋਂ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਜਿਨਾਂ੍ਹ ਨੂੰ ਨਾਕਾ ਬੰਦੀ ਕਰ ਕੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਪਿੱਛੇ ਬੈਠੇ ਵਿਅਕਤੀ ਨੇ ਕੋਈ ਵਸਤੂ ਸੁੱਟ ਦਿੱਤੀ। ਸ਼ੱਕ ਦੇ ਆਧਾਰ 'ਤੇ ਦੋਵਾਂ ਨੂੰ ਕਾਬੂ ਕਰ ਕੇ ਜਦੋਂ ਸੁੱਟੇ ਗਏ ਸਾਮਾਨ ਦੀ ਤਲਾਸ਼ੀ ਲਈ ਤਾਂ ਪਲਾਸਟਿਕ ਦੇ ਲਿਫਾਫੇ 'ਚੋਂ 265 ਗ੍ਰਾਮ ਹੈਰੋਇਨ ਬਰਾਮਦ ਹਈ। ਉਨਾਂ੍ਹ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਪਛਾਣ ਸਤਵਿੰਦਰ ਸਿੰਘ ਉਰਫ ਸਾਜਨ ਪੁੱਤਰ ਸਰਬਜੀਤ ਸਿੰਘ ਅਤੇ ਅਮਿਤ ਸ਼ਰਮਾ ਉਰਫ ਗੋਪੀ ਪੁੱਤਰ ਸਤਪਾਲ ਸ਼ਰਮਾ ਵਾਸੀ ਵਾਰਡ ਨੰਬਰ 1 ਸੰਗਲ ਬਸਤੀ ਵਜੋਂ ਹੋਈ ਹੈ। ਉਨਾਂ੍ਹ ਦੱਸਿਆ ਕਿ ਹੈਰੋਇਨ ਅਤੇ ਮੋਟਰਸਾਈਕਲ ਨੰਬਰ ਪੀਬੀ46 ਜੇ 2755 ਨੂੰ ਵੀ ਕਬਜੇ ਵਿਚ ਲੈ ਲਿਆ ਗਿਆ ਹੈ। ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ। ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸੇ ਦੌਰਾਨ ਡੀਐੱਸਪੀ ਭਿੱਖੀਵਿੰਡ ਪ੍ਰਰੀਤਇੰਦਰ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਨਸ਼ਾ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ।