ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਰਵਾਨਾ ਹੋਇਆ ਖਾਲਸਾਈ ਮਾਰਚ
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਰਵਾਨਾ ਹੋਇਆ ਖਾਲਸਾਈ ਮਾਰਚ
Publish Date: Tue, 10 Mar 2026 05:21 PM (IST)
Updated Date: Wed, 11 Mar 2026 04:06 AM (IST)

ਜਥੇਦਾਰ ਕੁਲਦੀਪ ਸਿੰਘ ਗੜਗੱਜ ਸਮੇਤ ਸ਼ਾਮਲ ਹੋਈਆਂ ਹੋਰ ਸ਼ਖਸੀਅਤਾਂ, ਪੰਜਾਬ ਪੁਲਿਸ ਦੇ ਜਵਾਨਾਂ ਨੇ ਗੁਰੂ ਸਾਹਿਬ ਨੂੰ ਪੇਸ਼ ਕੀਤਾ ਗਾਰਡ ਆਫ਼ ਆਨਰ ਦਿਲਬਾਗ ਸਿੰਘ ਝਬਾਲ•, ਪੰਜਾਬੀ ਜਾਗਰਣ, ਬੀੜ ਸਾਹਿਬ : ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਸਮੂਹ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਨਗਰ ਕੀਰਤਨ ਦੇ ਰੂਪ ਵਿਚ ਖਾਲਸਾਈ ਮਾਰਚ ਸਜਾਇਆ ਗਿਆ ਹੈ। ਅੰਮ੍ਰਿਤਸਰ ਤੋਂ ਆਰੰਭ ਹੋਇਆ ਇਹ ਖਾਲਸਾਈ ਮਾਰਚ ਰਾਤਰੀ ਵਿਸ਼ਰਾਮ ਉਪਰੰਤ ਮੰਗਲਵਾਰ ਸਵੇਰੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਰਵਾਨਾ ਹੋਇਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਤਾਰਾ ਸਿੰਘ ਵਾਂ ਅਤੇ ਉਨ੍ਹਾਂ ਦੇ ਸਾਥੀ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਕਿਵੇਂ ਇਨ੍ਹਾਂ ਯੋਧਿਆਂ ਨੇ ਜ਼ਕਰੀਆ ਖਾਨ ਦੀ ਜ਼ਾਲਮ ਫੌਜ ਦਾ ਡੱਟ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਇਹ ਇਤਿਹਾਸ ਸਿੱਖ ਕੌਮ ਲਈ ਪ੍ਰੇਰਨਾ ਸਰੋਤ ਹੈ ਅਤੇ ਇਸ ਮਾਰਚ ਦਾ ਮੁੱਖ ਉਦੇਸ਼ ਨੌਜਵਾਨ ਪੀੜੀ ਨੂੰ ਇਸ ਗੌਰਵਮਈ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸ਼ਤਾਬਦੀ ਦਾ ਮੁੱਖ ਸਮਾਗਮ 11 ਤੋਂ 14 ਮਾਰਚ ਤੱਕ ਪਿੰਡ ਵਾਂ ਤਾਰਾ ਸਿੰਘ ਵਿਚ ਹੋਵੇਗਾ। ਉਨ੍ਹਾਂ ਨੇ ਸੰਗਤ ਨੂੰ ਸਮਾਗਮ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਹਲ, ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰਿੰਸੀਪਲ ਸੁਖਵਿੰਦਰ ਕੌਰ, ਕੰਚਨਪ੍ਰੀਤ ਕੌਰ, ਐਡੀਸ਼ਨਲ ਸਕੱਤਰ ਬਿਜੈ ਸਿੰਘ ਬਾਦੀਆ, ਸਾਬਕਾ ਸਕੱਤਰ ਪ੍ਰਮਜੀਤ ਸਿੰਘ ਮੁੰਡਾਪਿੰਡ, ਇੰਚਾਰਜ਼ ਬਲਦੇਵ ਸਿੰਘ ਮੀਆਂਪੁਰ, ਐਡੀਸ਼ਨਲ ਮੈਨੇਜਰ ਸ਼੍ਰੀ ਦਰਬਾਰ ਸਾਹਿਬ ਸਤਿਨਾਮ ਸਿੰਘ ਝਬਾਲ, ਚੇਅਰਮੈਨ ਹਰਵੰਤ ਸਿੰਘ ਝਬਾਲ, ਚੇਅਰਮੈਨ ਗੁਰਬੀਰ ਸਿੰਘ ਝਬਾਲ, ਡਾਇਰੈਕਟਰ ਦਲਜੀਤ ਸਿੰਘ ਐਮਾਂ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾਂ, ਸਾਬਕਾ ਸਰਪੰਚ ਅਜਮੇਰ ਸਿੰਘ ਛਾਪਾ, ਸਰਪੰਚ ਗੁਰਮੀਤ ਬੱਬੂ ਪਲਾਸੌਰ, ਸਰਪੰਚ ਪ੍ਰਮਜੀਤ ਸਿੰਘ ਪੰਮਾ ਬਘਿਆੜੀ, ਪ੍ਰਧਾਨ ਕੈਪਟਨ ਸਿੰਘ ਬਘਿਆੜੀ, ਚੇਅਰਮੈਨ ਕਸ਼ਮੀਰ ਸਿੰਘ ਮੰਨਣ, ਪ੍ਰਧਾਨ ਨਿਸ਼ਾਨ ਸਿੰਘ ਦੋਦੇ, ਗੁਰਸੇਵਕ ਸਿੰਘ ਐਮਾਂ, ਨੰਬਰਦਾਰ ਜਤਿੰਦਰ ਸਿੰਘ ਬੁਰਜ਼ 169, ਨਿਰਵੈਰ ਸਿੰਘ ਕੋਟ ਧਰਮ ਚੰਦ, ਇੰਸਪੈਕਟਰ ਇੰਦਰਪ੍ਰੀਤ ਸਿੰਘ ਝਬਾਲ, ਸਾਬਕਾ ਮੈਨੇਜਰ ਜਗਜੀਤ ਸਿੰਘ ਸਾਗਣਾ, ਮੀਤ ਮੈਨੇਜਰ ਗੁਰਜੀਤ ਸਿੰਘ, ਅਕਾਊਂਟੈਂਟ ਅਮਰਬੀਰ ਸਿੰਘ, ਸੁਪਰਵਾਈਜ਼ਰ ਸੁਰਿੰਦਰ ਸਿੰਘ ਚੂਸਲੇਵੜ, ਇੰਸਪੈਕਟਰ ਅਮਰਜੀਤ ਸਿੰਘ ਗੰਡੀਵਿੰਡ, ਜਤਿੰਦਰ ਸਿੰਘ ਸਟੋਰ ਕੀਪਰ, ਗੁਰਜੀਤ ਸਿੰਘ ਪੰਜਵੜ੍ਹ, ਸੁਪਰਵਾਈਜ਼ਰ ਗੁਰਦੀਪ ਸਿੰਘ ਆਦਿ ਵੀ ਹਾਜ਼ਰ ਸਨ।