v> ਪੱਤਰ ਪ੍ਰੇਰਕ, ਤਰਨਤਾਰਨ: ਕਸਬਾ ਖਡੂਰ ਸਾਹਿਬ 'ਚੋਂ 13 ਸਾਲ ਦੀ ਬਾਲੜੀ ਨੂੰ ਅਣਪਛਾਤੇ ਵਿਅਕਤੀ ਵੱਲੋਂ ਅਗਵਾ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਲੜਕੀ ਨੂੰ ਵਿਆਹ ਕਰਵਾਉਣ ਦੇ ਝਾਂਸੇ 'ਚ ਅਗਵਾ ਕਰਨ ਦੀ ਗੱਲ ਕਹੀ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਖਡੂਰ ਸਾਹਿਬ ਵਾਸੀ ਇਕ ਵਿਅਕਤੀ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ 13 ਸਾਲ ਦੀ ਲੜਕੀ ਘਰੋਂ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ। ਜੋ ਦੇਰ ਸ਼ਾਮ ਤਕ ਘਰ ਨਹੀਂ ਆਈ। ਜਿਨ੍ਹਾਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਲੜਕੀ ਦਾ ਕੋਈ ਪਤਾ ਨਾ ਚੱਲਿਆ। ਉਨ੍ਹਾਂ ਨੂੰ ਸ਼ੱਕ ਹੈ ਕਿ ਉਸਦੀ ਲੜਕੀ ਨੂੰ ਅਣਪਛਾਤਾ ਵਿਅਕਤੀ ਵਿਆਹ ਕਰਵਾਉਣ ਦੇ ਝਾਂਸੇ 'ਚ ਅਗਵਾ ਕਰਕੇ ਲੈ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲੜਕੀ ਅਤੇ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Posted By: Amita Verma