ਬੱਲੂ ਮਹਿਤਾ, ਪੱਟੀ

ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ ਪੱਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਪੱਟੀ ਦੇ ਇਤਿਹਾਸਿਕ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਜੋਗਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਸਮੇਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੱਟੀ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਆਰੰਭ ਕੀਤੇ ਗਏ। ਉਪਰੰਤ ਬੀਬੀ ਹਰਮਨਪ੍ਰਰੀਤ ਕੌਰ, ਭਾਈ ਗੁਰਪ੍ਰਰੀਤ ਸਿੰਘ ਅਤੇ ਭਾਈ ਨਿਸ਼ਾਨ ਸਿੰਘ ਜੀ ਦੇ ਜਥੇ ਵੱਲੋਂ ਰਸਭਿਨਾ ਕੀਰਤਨ ਕੀਤਾ ਗਿਆ।

ਸਟੇਜ ਸੈਕਟਰੀ ਦੀ ਸੇਵਾ ਗੁਰਮੀਤ ਸਿੰਘ ਹੈਪੀ ਵੱਲੋਂ ਕੀਤੀ ਗਈ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੇ ਮਠਿਆਈਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਰਜਨੀ ਜੀ ਦੇ ਪ੍ਰਧਾਨ ਬਲਬੀਰ ਸਿੰਘ ਲੁਹਾਰੀਆ, ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸਜੀਪੀਸੀ, ਨਿਰਮਲ ਸਿੰਘ, ਇਕਬਾਲ ਸਿੰਘ ਜੋਲੀ, ਕੁਲਵਿੰਦਰ ਸਿੰਘ ਕਾਕਾ, ਜਗਜੀਤ ਸਿੰਘ ਜੱਜ, ਜੋਗਾ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ ਥਾਣੇਦਾਰ, ਸੁਰਜੀਤ ਸਿੰਘ, ਮੇਜਰ ਸਿੰਘ, ਕੁਲਬੀਰ ਸਿੰਘ, ਪ੍ਰਵੇਸ਼ ਕੁਮਾਰ, ਸਰਦੂਲ ਸਿੰਘ, ਮੇਜਰ ਸਿੰਘ, ਬਾਪੂ ਬਲਵੰਤ ਸਿੰਘ, ਗੁਰਨਾਮ ਸਿੰਘ, ਮੈਨਜਰ ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਕਾਕਾ, ਪੇ੍ਮ ਪ੍ਰਕਾਸ਼ ਸਿੰਘ ਜੌਲੀ, ਜਗਜੀਤ ਸਿੰਘ ਮੈਨਜਰ, ਸੁਖਮਨ ਸਿੰਘ, ਸੁਖਦੇਵ ਸਿੰਘ ਫੌਜੀ, ਮੋਹਨ ਸਿੰਘ , ਗੰ੍ਥੀ ਕੁਲਵਿੰਦਰ ਸਿੰਘ ਅਤੇ ਗੰ੍ਥੀ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।