ਜ਼ੁਲਮ ਤੇ ਸ਼ੋਸ਼ਣ ਦੀਆਂ ਜੜ੍ਹਾਂ ਪੁੱਟਣ ਦੀ ਲੋੜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਮੀਟਿੰਗ
Publish Date: Thu, 30 Jul 2026 07:06 PM (IST)
Updated Date: Thu, 30 Jul 2026 07:07 PM (IST)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀਆਂ ਸ਼ਰਧਾਂਜਲੀਆਂ ਪੱਤਰ ਪ੍ਰੇਰਕ •ਪੰਜਾਬੀ ਜਾਗਰਣ ਤਰਨਤਾਰਨ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਅਹਿਮ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਗੂਆਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਉਨ੍ਹਾਂ ਦੇ ਦੱਸੇ ਰਾਹ ਤੇ ਚੱਲਦਿਆਂ ਜ਼ੁਲਮ ਤੇ ਸ਼ੋਸ਼ਣ ਦੀਆਂ ਜੜ੍ਹਾਂ ਪੁੱਟਣ ਦੀ ਲੋੜ ਹੈ। ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਤੇ ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਸ਼ੱਕਰੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੂਬਾ ਕੋਰ ਕਮੇਟੀ ਮੈਂਬਰ ਸਤਨਾਮ ਸਿੰਘ ਪੰਨੂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਸਾਨਾਂ, ਮਜ਼ਦੂਰਾਂ ਤੇ ਹੋਰ ਮਿਹਨਤਕਸ਼ ਵਰਗਾਂ ਨਾਲ ਸਬੰਧਤ ਕਈ ਅਹਿਮ ਮਤੇ ਪੇਸ਼ ਕੀਤੇ। ਮੀਟਿੰਗ ਵਿਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਇਹ ਨੀਤੀ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਸਾਜ਼ਿਸ਼ ਹੈ ਤੇ ਕਿਸਾਨ ਆਪਣੀ ਇਕ ਇੰਚ ਜ਼ਮੀਨ ਵੀ ਨਹੀਂ ਦੇਣਗੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਵਪਾਰਕ ਡੀਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਸ ਸਮਝੌਤੇ ਨਾਲ ਦੇਸ਼ ਦੀ ਕਿਸਾਨੀ ਤੇ ਡੇਅਰੀ ਖੇਤਰ ਨੂੰ ਭਾਰੀ ਨੁਕਸਾਨ ਹੋਵੇਗਾ ਤੇ ਅਮਰੀਕਾ ਦੀਆਂ ਜੀਐੱਮ ਫ਼ਸਲਾਂ ਤੇ ਡੇਅਰੀ ਉਤਪਾਦਾਂ ਨੂੰ ਭਾਰਤ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਆਗੂਆਂ ਨੇ ਡਾ. ਐੱਮਐੱਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਤੁਰੰਤ ਲਾਗੂ ਕਰਨ, ਸੀ-2 ਲਾਗਤ ਤੇ 50 ਫ਼ੀਸਦੀ ਮੁਨਾਫ਼ੇ ਦੇ ਫਾਰਮੂਲੇ ਅਨੁਸਾਰ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਵੀ ਕੀਤੀ। ਮੀਟਿੰਗ ਦੌਰਾਨ ਸਫਾਈ ਸੇਵਕਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਉਨ੍ਹਾਂ ਨੂੰ ਤੁਰੰਤ ਪੱਕਾ ਕਰਨ, ਠੇਕਾ ਪ੍ਰਥਾ ਖ਼ਤਮ ਕਰਨ ਤੇ ਲੋੜੀਂਦੇ ਸੁਰੱਖਿਆ ਉਪਕਰਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਮਨਰੇਗਾ ਮਜ਼ਦੂਰਾਂ ਲਈ 200 ਦਿਨ ਦਾ ਰੁਜ਼ਗਾਰ ਤੇ 700 ਰੁਪਏ ਦਿਹਾੜੀ ਨਿਰਧਾਰਤ ਕਰਨ, ਮਜ਼ਦੂਰਾਂ ਦੇ ਬਿਜਲੀ ਬਿੱਲ ਮਾਫ਼ ਕਰਨ, ਜ਼ਬਰਦਸਤੀ ਲਗਾਏ ਜਾ ਰਹੇ ਸਮਾਰਟ ਮੀਟਰਾਂ ਤੇ ਰੋਕ ਲਗਾਉਣ ਤੇ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਪੰਜਾਬ ਬੰਦ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕ ਵਿਰੋਧੀ ਤੇ ਜ਼ੁਲਮ ਭਰੀਆਂ ਨੀਤੀਆਂ ਵਾਪਸ ਨਾ ਲਈਆਂ ਤਾਂ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ ਤੇ ਚੱਲਦਿਆਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਆਗੂ ਉਪਜੀਤ ਕੌਰ ਝਬਾਲ, ਦਵਿੰਦਰ ਕੌਰ ਪਿੱਦੀ, ਰਣਜੀਤ ਕੌਰ ਕੱਲਾ, ਦਿਆਲ ਸਿੰਘ ਮੀਆਂਵਿੰਡ, ਹਰਬਿੰਦਰਜੀਤ ਸਿੰਘ ਕੰਗ, ਰੇਸ਼ਮ ਸਿੰਘ ਘੁਰਕਵਿੰਡ, ਜਰਨੈਲ ਸਿੰਘ ਨੂਰਦੀ, ਬਲਵਿੰਦਰ ਸਿੰਘ ਚੋਹਲਾ ਸਾਹਿਬ, ਫਤਹਿ ਸਿੰਘ ਪਿੱਦੀ, ਜ਼ੋਨ ਪ੍ਰਧਾਨ ਜੁਗਰਾਜ ਸਿੰਘ ਸਭਰਾ, ਕੁਲਵੰਤ ਸਿੰਘ ਢੋਟੀਆਂ, ਨਿਰੰਜਣ ਸਿੰਘ ਬਰਗਾੜੀ, ਦਲਬੀਰ ਸਿੰਘ ਭੂਰਾ, ਕੰਵਲਜੀਤ ਸਿੰਘ ਦੀਨੇਵਾਲ, ਸੁਖਚੈਨ ਸਿੰਘ ਅਲੋਵਾਲ, ਦਿਲਬਾਗ ਸਿੰਘ ਪਹੂਵਿੰਡ, ਕੁਲਵਿੰਦਰ ਸਿੰਘ, ਜਗਜੀਤ ਸਿੰਘ, ਮਨਜਿੰਦਰ ਸਿੰਘ ਗੋਹਲਵੜ, ਜਨਬੀਰ ਸਿੰਘ ਸ਼ਹੀਦ, ਨਰਿੰਦਰ ਸਿੰਘ ਪੱਖੋਪੁਰ, ਹਰਦੇਵ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਦੁਗਲਵਾਲਾ, ਸਲਵਿੰਦਰ ਸਿੰਘ, ਸਰਵਣ ਸਿੰਘ ਵਾਲੀਪੁਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।