ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ’ਚ ਮਨਾਇਆ ਮਜ਼ਦੂਰ ਦਿਵਸ
ਸਪੋਰਟਿੰਗ ਸਟਾਫ਼ ਵੱਲੋਂ ਗਿੱਧਾ, ਭੰਗੜਾ ਤੇ ਭਾਸ਼ਣ ਪੇਸ਼ ਕੀਤਾ ਗਿਆ। ਇਸ ਮੌਕੇ ਸਪੋਰਟਿੰਗ ਸਟਾਫ਼ ਦੇ ਮਨੋਰੰਜਨ ਲਈ ਖੇਡਾਂ ਵੀ ਕਰਵਾਈਆਂ ਗਈਆਂ।
Publish Date: Sat, 02 May 2026 06:12 PM (IST)
Updated Date: Sun, 03 May 2026 04:11 AM (IST)
ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਵਿਖੇ ਬੜੇ ਹੀ ਮਾਣ-ਸਤਿਕਾਰ ਨਾਲ ਮਜ਼ਦੂਰ ਦਿਵਸ ਮਨਾਇਆ ਗਿਆ। ਮਜ਼ਦੂਰ ਦਿਵਸ ਮੌਕੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਵਿਸ਼ੇਸ਼ ਅਸੈਂਬਲੀ ਕਰਵਾਈ ਗਈ। ਜਿਸ ’ਚ ਸ਼ਬਦ ਗਾਇਨ ਉਪਰੰਤ ਵਿਦਿਆਰਥੀਆਂ ਵੱਲੋਂ ਮਜ਼ਦੂਰ ਦਿਵਸ ਨਾਲ ਸਬੰਧਤ ਗੀਤ, ਨੁੱਕੜ ਨਾਟਕ ਤੇ ਡਾਂਸ ਪੇਸ਼ ਕੀਤਾ ਗਿਆ। ਇਸ ਮੌਕੇ ਸਪੋਰਟਿੰਗ ਸਟਾਫ਼ ਵੱਲੋਂ ਗਿੱਧਾ, ਭੰਗੜਾ ਤੇ ਭਾਸ਼ਣ ਪੇਸ਼ ਕੀਤਾ ਗਿਆ। ਇਸ ਮੌਕੇ ਸਪੋਰਟਿੰਗ ਸਟਾਫ਼ ਦੇ ਮਨੋਰੰਜਨ ਲਈ ਖੇਡਾਂ ਵੀ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ, ਪ੍ਰੈਜ਼ੀਡੈਂਟ ਬਲਜੀਤ ਕੌਰ ਰੰਧਾਵਾ, ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਸੂਦ ਉਚੇਚੇ ਤੌਰ ’ਤੇ ਇਸ ਅਸੈਂਬਲੀ ’ਚ ਸ਼ਾਮਿਲ ਹੋਏ ਤੇ ਸਕੂਲ ਦੇ ਸਾਰੇ ਸਪੋਰਟਿੰਗ ਸਟਾਫ਼ ਦੇ ਮੈਂਬਰਾਂ ਨੂੰ ਗੁਲਦਸਤੇ ਤੇ ਤੋਹਫ਼ੇ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਸਪੋਰਟਿੰਗ ਸਟਾਫ਼ ਬਿਨਾ ਸਕੂਲ ਦੇ ਬਹੁਤ ਸਾਰੇ ਕੰਮ ਅਸੰਭਵ ਹਨ। ਇਸ ਲਈ ਸਾਨੂੰ ਸਭ ਨੂੰ ਉਨ੍ਹਾਂ ਦਾ ਆਦਰ-ਸਤਿਕਾਰ ਕਰਨਾ ਚਾਹੀਦਾ ਹੈ। ਸਕੂਲ ਪ੍ਰਬੰਧਕਾਂ ਨੇ ਸਾਰੇ ਕਰਮਚਾਰੀਆਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਇਹ ਸਮਾਰੋਹ ਸਾਰਿਆਂ ਲਈ ਯਾਦਗਾਰ ਬਣ ਗਿਆ।