ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡਾ ਸੰਕਲਪ : ਭੁੱਲਰ
ਨਸ਼ਾ ਤਸਕਰੀ ਕਰਨ ਵਾਲਿਆਂ, ਨਸ਼ਾ ਵੇਚਣ ਵਾਲਿਆਂ, ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਹੋਵੇਗੀ- ਲਾਲਜੀਤ ਸਿੰਘ ਭੁੱਲਰ
Publish Date: Thu, 05 Mar 2026 05:18 PM (IST)
Updated Date: Fri, 06 Mar 2026 04:03 AM (IST)

ਕਿਹਾ-ਨਸ਼ਾ ਤਸਕਰੀ ਕਰਨ ਵਾਲਿਆਂ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਹੋਵੇਗੀ ਸਖ਼ਤ ਤੋਂ ਸਖ਼ਤ ਕਾਰਵਾਈ ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਹਰ ਮੰਚ ’ਤੇ ਇਹ ਗੱਲ ਸਪੱਸ਼ਟ ਤੌਰ ਤੇ ਕਹੀ ਸੀ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਾ ਕੋਈ ਵੀ ਵਿਅਕਤੀ ਸਾਨੂੰ ਵੋਟ ਨਾ ਪਾਵੇ। ਸਾਡੀ ਲੜਾਈ ਸਿਰਫ਼ ਰਾਜਨੀਤੀ ਦੀ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਦੀ ਹੈ। ਜਿਨ੍ਹਾਂ ਨਸ਼ਾ ਸੁਦਾਗਰਾਂ ਕਰਕੇ ਸਾਡੇ ਪੰਜਾਬ ਦੀ ਜਵਾਨੀ ਇਸ ਭੈੜੀ ਦਲਦਲ ਵਿਚ ਫਸ ਕੇ ਆਪਣਾ ਭਵਿੱਖ ਬਰਬਾਦ ਕਰ ਰਹੀ ਹੈ, ਉਨ੍ਹਾਂ ਨੂੰ ਹੁਣ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਨੇ ਆਪਦੇ ਦਫ਼ਤਰ ਵਿਖੇ ਲੋਕਾਂ ਦੀਆਂ ਜਨਤਕ ਮੁਸ਼ਕਿਲਾਂ ਸੁਣ ਕੇ ਕੀਤਾ। ਮੰਤਰੀ ਭੁੱਲਰ ਨੇ ਆਖਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਖਿਲਾਫ਼ ਨਿਰੰਤਰ ਅਤੇ ਨਿਯਮਿਤ ਮੁਹਿੰਮ ਚਲਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਮੁਹਿੰਮ ਹੋਰ ਵੀ ਤੇਜ਼ ਕੀਤੀ ਜਾਵੇਗੀ। ਸੂਬੇ ਵਿਚ ਨਸ਼ਾ ਤਸਕਰੀ ਕਰਨ ਵਾਲਿਆਂ, ਨਸ਼ਾ ਵੇਚਣ ਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦਾ ਨਸ਼ਿਆਂ ਨਾਲ ਕੋਈ ਵੀ ਵਾਸਤਾ ਨਹੀਂ ਹੈ। ਜੇਕਰ ਕੋਈ ਸਾਡਾ ਆਪਣਾ ਵੀ ਨਸ਼ਾ ਵੇਚਦਾ ਪਾਇਆ ਗਿਆ, ਤਾਂ ਉਸਨੂੰ ਵੀ ਕਿਸੇ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਕਾਨੂੰਨ ਸਭ ਲਈ ਇਕਸਾਰ ਹੈ ਅਤੇ ਕਿਸੇ ਲਈ ਵੀ ਛੂਟ ਨਹੀਂ ਹੋਵੇਗੀ। ਮੰਤਰੀ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਪ੍ਰਸ਼ਾਸਨ ਨੂੰ ਵੀ ਸਪੱਸ਼ਟ ਹੁਕਮ ਦਿੱਤੇ ਗਏ ਹਨ ਕਿ ਜਿਸ ਕਿਸੇ ਨੇ ਵੀ ਨਸ਼ਾ ਵੇਚਣ ਵਾਲਿਆਂ ਦਾ ਸਾਥ ਦਿੱਤਾ ਜਾਂ ਉਨ੍ਹਾਂ ਨੂੰ ਪਨਾਹ ਦਿੱਤੀ, ਉਸ ਦੇ ਖ਼ਿਲਾਫ਼ ਵੀ ਤੁਰੰਤ ਅਤੇ ਕੜੀ ਕਾਰਵਾਈ ਕੀਤੀ ਜਾਵੇ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਮਿਸ਼ਨ ਨੂੰ ਪੂਰੀ ਇਮਾਨਦਾਰੀ ਨਾਲ ਅੱਗੇ ਵਧਾ ਰਹੀ ਹੈ।ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡਾ ਪੱਕਾ ਸੰਕਲਪ ਹੈ ਅਤੇ ਇਸ ਮਕਸਦ ਲਈ ਕਿਸੇ ਵੀ ਪੱਧਰ ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਂਨ ਦਿਲਬਾਗ ਸਿੰਘ ਪੀਏ ਸਮੇਤ ਹਲਕੇ ਦੇ ਲੋਕ ਹਾਜ਼ਰ ਸਨ।