ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ
ਆਮ ਆਦਮੀ ਪਾਰਟੀ ਹਮੇਸ਼ਾ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੇ ਹੱਕਾਂ ਅਤੇ ਵਿਕਾਸ ਲਈ ਨਿਰੰਤਰ ਕੰਮ ਕਰਦੀ ਰਹੇਗੀ।
Publish Date: Mon, 02 Mar 2026 05:01 PM (IST)
Updated Date: Tue, 03 Mar 2026 04:03 AM (IST)

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਨੇ ਬੀਜੇਪੀ ਵੱਲੋਂ ਲਗਾਏ ਗਏ ਝੂਠੇ ਅਤੇ ਬੇਬੁਨਿਆਦ ਦੋਸ਼ਾਂ ਤੋਂ ਬਰੀ ਹੋਣ ਉਪਰੰਤ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧਰਮਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਇਨਸਾਫ਼ ਦੀ ਇਸ ਮਹੱਤਵਪੂਰਨ ਜਿੱਤ ਲਈ ਦਿਲੋਂ ਮੁਬਾਰਕਬਾਦ ਭੇਟ ਕੀਤੀ ਅਤੇ ਕਿਹਾ ਕਿ ਇਹ ਸੱਚਾਈ, ਸੰਘਰਸ਼ ਅਤੇ ਲੋਕਤੰਤਰਿਕ ਮੁੱਲਾਂ ਦੀ ਜਿੱਤ ਹੈ। ਭੁੱਲਰ ਨੇ ਕਿਹਾ ਕਿ ਸਿਆਸੀ ਵਿਰੋਧ ਦੇ ਨਾਮ ‘ਤੇ ਝੂਠੇ ਦੋਸ਼ ਲਾ ਕੇ ਚਰਿੱਤਰ ਹਣਨ ਕਰਨ ਦੀ ਕੋਸ਼ਿਸ਼ ਕਰਨਾ ਲੋਕਤੰਤਰ ਲਈ ਘਾਤਕ ਹੈ, ਪਰ ਅੰਤ ਵਿਚ ਸੱਚ ਸਾਹਮਣੇ ਆ ਹੀ ਜਾਂਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਸਭ ਲਈ ਇਕ ਮਿਸਾਲ ਹੈ ਜੋ ਸੱਚ ਅਤੇ ਇਨਸਾਫ਼ ‘ਤੇ ਭਰੋਸਾ ਰੱਖਦੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੇ ਹੱਕਾਂ ਅਤੇ ਵਿਕਾਸ ਲਈ ਨਿਰੰਤਰ ਕੰਮ ਕਰਦੀ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਅਤੇ ਦਿੱਲੀ ਵਿਚ ਲੋਕ-ਹਿਤੈਸ਼ੀ ਨੀਤੀਆਂ ਰਾਹੀਂ ਆਮ ਜਨਤਾ ਨੂੰ ਰਾਹਤ ਪਹੁੰਚਾਉਣ ਲਈ ਪਾਰਟੀ ਨੇ ਕਈ ਇਤਿਹਾਸਕ ਫ਼ੈਸਲੇ ਕੀਤੇ ਹਨ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ, ਵਿਕਾਸੀ ਮੁੱਦਿਆਂ ਅਤੇ ਲੋਕ-ਭਲਾਈ ਸਕੀਮਾਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਹੋਈ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ ਦੇ ਸਾਰੇ ਵਰਕਰ ਅਤੇ ਸਮੱਰਥਕ ਸੱਚ ਦੀ ਇਸ ਜਿੱਤ ਨਾਲ ਉਤਸ਼ਾਹਿਤ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਮਜ਼ਬੂਤੀ ਨਾਲ ਲੋਕ ਸੇਵਾ ਲਈ ਕੰਮ ਕਰਨਗੇ।