ਪ੍ਰਤਾਪ ਸਿੰਘ, ਤਰਨਤਾਰਨ : ਤਰਨਤਾਰਨ ਦੀ ਪੁਲਿਸ ਨੇ ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪੁਲਿਸ ਨੇ 15 ਲੋਕਾਂ ਖਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਪੀ ਜਾਂਚ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਰਹਾਲੀ ਦੀ ਪੁਲਿਸ ਨੇ ਹਰਜਿੰਦਰ ਸਿੰਘ ਉਰਫ਼ ਜਿੰਦੂ ਪੁੱਤਰ ਨਿਰੰਜਣ ਸਿੰਘ ਵਾਸੀ ਧੱਤਲ ਨੂੰ 6750, ਚਰਨਜੀਤ ਸਿੰਘ ਪੁੱਤਰ ਮਿਲਖਾ ਸਿੰਘ ਵਸੀ ਸਰਹਾਲੀ ਕਲਾਂ ਨੂੰ 13 ਹਜ਼ਾਰ 500 ਮਿਲੀਲੀਟਰ ਨਜਾਇਜ਼ ਸ਼ਰਾਬ, ਥਾਣਾ ਸਿੱਟੀ ਪੱਟੀ ਵਿਖੇ ਦੀਦਾਰ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਨੱਥੂਚੱਕ ਦੇ ਘਰੋਂ 6750, ਥਾਣਾ ਸ੍ਰੀ ਗੋਇੰਦਵਾਲ ਸਾਹਿਬ 'ਚ ਸੁਖਵਿੰਦਰ ਸਿੰਘ ਸੁੱਖਾ ਪੁੱਤਰ ਪਾਲ ਸਿੰਘ ਵਾਸੀ ਨਿੰਮ ਵਾਲੀ ਘਾਟੀ ਸ੍ਰੀ ਗੋਇੰਦਵਾਲ ਸਾਹਿਬ ਦੇ ਘਰੋਂ 6 ਹਜਾਰ, ਥਾਣਾ ਭਿੱਖੀਵਿੰਡ ਵਿਖੇ ਤਰਸੇਮ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਸੁਰਸਿੰਘ 300 ਕਿੱਲੋ ਲਾਹਣ, ਥਾਣਾ ਸਰਾਏ ਅਮਾਨਤ ਖਾਂ ਵਿਖੇ ਦਰਸ਼ਨ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਗੰਡੀਵਿੰਡ ਨੂੰ 6930 ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਵਿਖੇ ਬਲਵਿੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਬੂਆ ਪੱਤੀ 40 ਕਿੱਲੋ ਲਾਹਣ, ਖੇਮਕਰਨ ਕੁਲਵੰਤ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਕਲਸ ਨੇ 6930, ਗੁਰਚੰਦ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਸਤਗੜ੍ਹ 6750, ਥਾਣਾ ਸਦਰ ਤਰਨਤਾਰਨ ਵਿਖੇ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਪ੍ਰਕਾਸ਼ ਸਿੰਘ ਵਾਸੀ ਜੀਓਬਾਲਾ 6750, ਕਰਮ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਜੀਓਬਾਲਾ ਨੂੰ 6750, ਥਾਣਾ ਵੈਰੋਂਵਾਲ ਵਿਖੇ ਮੰਗਲ ਸਿੰਘ ਪੁੱਤਰ ਜੀਤਾ ਸਿੰਘ ਵਾਸੀ ਢੋਟਾ 7500 ਮਿਲੀਲੀਟਰ ਨਜਾਇਜ ਸ਼ਰਾਬ ਤੇ 100 ਕਿੱਲੋ ਲਾਹਣ, ਥਾਣਾ ਝਬਾਲ ਵਿਖੇ ਮਹਿਲ ਸਿੰਘ ਉਰਫ਼ ਕਾਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਬੁਰਜ ਦੇ ਘਰੋਂ 37 ਹਜਾਰ 500, ਲਵਜੀਤ ਸਿੰਘ ਉਰਫ਼ ਲੱਭਾ ਪੁੱਤਰ ਬਲਵਿੰਦਰ ਸਿੰਘ ਵਾਸੀ ਮੱਝੂਪੁਰ ਨੂੰ 350 ਕਿੱਲੋ ਲਾਹਣ ਬਰਾਮਦ ਕੀਤੀ ਹੈ।

Posted By: Sarabjeet Kaur