v> ਪੱਤਰ ਪ੍ਰੇਰਕ, ਤਰਨਤਾਰਨ : ਬਿਨਾਂ ਤਲਾਕ ਦਿੱਤੇ ਦੂਜੀ ਔਰਤ ਨਾਲ ਰਹਿਣ ਤੋਂ ਰੋਕਣ 'ਤੇ ਪਤਨੀ ਤੇ ਬੱਚਿਆਂ ਦੀ ਕੁੱਮਟਾਰ ਕਰਨ ਵਾਲੇ ਪਤੀ ਖ਼ਿਲਾਫ਼ ਥਾਣਾ ਝਬਾਲ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮ ਵਿਅਕਤੀ ਅਜੇ ਫਰਾਰ ਦੱਸਿਆ ਜਾ ਰਿਹਾ ਹੈ।

ਬਲਜਿੰਦਰ ਕੌਰ ਵਾਸੀ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਵਿਆਹ ਗੁਰਮੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਘਰ ਦੋ ਕੁੜੀਆਂ ਨੇ ਜਨਮ ਲਿਆ। ਉਸ ਨੂੰ ਪਤਾ ਲੱਗਾ ਕਿ ਗੁਰਮੀਤ ਸਿੰਘ ਪਿਛਲੇ 1 ਸਾਲ ਤੋਂ ਕਿਸੇ ਦੂਸਰੀ ਔਰਤ ਨਾਲ ਰਹਿਣ ਲੱਗ ਪਿਆ। ਜਿਸ ਨੂੰ ਉਹ ਅਜਿਹਾ ਕਰਨ ਤੋਂ ਰੋਕਦੀ ਸੀ। ਇਸੇ ਤਹਿਤ ਗੁਰਮੀਤ ਸਿੰਘ ਨੇ ਉਸ ਦੀ ਅਤੇ ਦੋਵੇਂ ਕੁੜੀਆਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Posted By: Amita Verma