ਸਿਵਲ ਹਸਪਤਾਲ ਤਰਨਤਾਰਨ ‘ਚ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਐੱਸਐੱਮਓ ਡਾ. ਸੁਰਿੰਦਰ ਕੁਮਾਰ ਨੇ ਨਵ-ਜੰਮੀਆਂ ਲੜਕੀਆਂ ਦੀ ਜਾਨ ਬਚਾਉਣ ਦਾ ਸੁਨੇਹਾ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਹੋਕਾ ਦਿੱਤਾ ਤੇ ਸਮੁੱਚੇ ਸਟਾਫ਼ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ।
Publish Date: Wed, 14 Jan 2026 07:42 PM (IST)
Updated Date: Thu, 15 Jan 2026 04:10 AM (IST)

ਚੇਅਰਮੈਨ ਗੁਰਦੇਵ ਸਿੰਘ ਸੰਧੂ ਤੇ ਸਿਵਲ ਸਰਜਨ ਗੁਰਪ੍ਰੀਤ ਸਿੰਘ ਰਾਏ ਨੇ ਦਿੱਤੀ ਲੋਹੜੀ ਅਤੇ ਮਾਘੀ ਦੀ ਵਧਾਈ ਸਮਾਗਮ ਵਿਚ ਨਵ-ਜੰਮੀਆਂ ਲੜਕੀਆਂ ਦੀ ਜਾਨ ਬਚਾਉਣ ਦਾ ਸੁਨੇਹਾ ਦਿੱਤਾ ਗਿਆ ਨਵ-ਜੰਮੀਆ ਲੜਕੀਆਂ ਨੂੰ ਤੋਹਫੇ ਦੇ ਕੇ ਕੀਤਾ ਗਿਆ ਸਨਮਾਨ ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਸਿਹਤ ਵਿਭਾਗ ਨੇ ਲੜਕੀਆਂ ਦੇ ਲਿੰਗ ਅਨੁਪਾਤ ਨੂੰ ਵਧਾਉਣ ਲਈ ਸ਼ੁਰੂ ਕੀਤੀ ਗਈ ਸੇਵ ਗਰਲ ਮੁਹਿੰਮ ਦੇ ਹਿੱਸੇ ਵਜੋਂ ਸਿਵਲ ਹਸਪਤਾਲ ਤਰਨਤਾਰਨ ਵਿਖੇ ਭੁੱਗਾ ਬਾਲ ਕੇ ਲੋਹੜੀ ਮਨਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਸੰਧੂ ਉਚੇਚੇ ਤੌਰ ‘ਤੇ ਪੁੱਜੇ। ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਲੋਹੜੀ ਅਤੇ ਮਾਘੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦੇ ਹੋਏ, ਸਮੁੱਚੇ ਸੁਭਾਵ ਨੂੰ ਸਿਹਤ ਸੇਵਾਵਾਂ ਵਿਚ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੇਵ ਸਿੰਘ ਸੰਧੂ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਸੇਵਾਵਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਲਿਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਸੁਧਾਰ ’ਚ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾ ਰਹੀ। ਇਸ ਮੌਕੇ ਉਨ੍ਹਾਂ ਨੇ ਸਿਹਤ ਸੇਵਾਵਾਂ ਦੇ ਸੁਧਾਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਐੱਸਐੱਮਓ ਡਾ. ਸੁਰਿੰਦਰ ਕੁਮਾਰ ਨੇ ਨਵ-ਜੰਮੀਆਂ ਲੜਕੀਆਂ ਦੀ ਜਾਨ ਬਚਾਉਣ ਦਾ ਸੁਨੇਹਾ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਹੋਕਾ ਦਿੱਤਾ ਤੇ ਸਮੁੱਚੇ ਸਟਾਫ਼ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਨਵ-ਜੰਮੀਆਂ ਲੜਕੀਆਂ ਨੂੰ ਤੋਹਫੇ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਐੱਸਐੱਮਓ ਡਾ. ਸੁਰਿੰਦਰ, ਡਾ. ਦਿਲਬਾਗ ਸਿੰਘ, ਐਕਸਸੀਐੱਸ ਬਾਲ ਰੋਗ ਮਾਹਿਰ, ਡਾ. ਨੀਰਜ ਲਤਾ ਬਾਲ ਰੋਗ ਮਾਹਿਰ, ਡਾ. ਹਨੀਸ਼ ਸ਼ਰਮਾ, ਡਾ. ਰੁਪਿੰਦਰਜੀਤ ਕੌਰ, ਡਾ. ਰਣਦੀਪ ਸਿੰਘ, ਕੋਮਲ ਅਤੇ ਹੋਰ ਹਾਜ਼ਰ ਸਨ।