ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ’ਚ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ
ਅਜੋਕੇ ਸਮੇਂ ਵਿਚ ਮੁੰਡਿਆਂ ਅਤੇ ਕੁੜੀਆਂ ਵਿਚ ਕੋਈ ਅੰਤਰ ਨਾ ਰੱਖ ਕੇ ਸਗੋਂ ਕੁੜੀਆਂ ਦੀ ਵੀ ਲੋਹੜੀ ਮਨਾਈ ਜਾਣ ਲੱਗੀ ਹੈ
Publish Date: Wed, 14 Jan 2026 07:48 PM (IST)
Updated Date: Thu, 15 Jan 2026 04:10 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ਵਿਖੇ ਚੇਅਰਮੈਨ ਡਾ.ਰਾਜੇਸ਼ ਭਾਰਦਵਾਜ, ਐੱਮਡੀ ਡਾ.ਮਰਿਦੁਲਾ ਭਾਰਦਵਾਜ, ਡਾਇਰੈਕਟਰ ਸਤਿਅਮ ਭਾਰਦਵਾਜ ਅਤੇ ਮੈਡਮ ਸ਼ੁਭੀ ਭਾਰਦਵਾਜ ਦੀ ਅਗਵਾਈ ਵਿਚ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮੈਂਬਰ ਦੀ ਮੌਜੂਦਗੀ ਵਿਚ ਪੰਜਾਬ ਦੀਆਂ ਖੁਸ਼ੀਆਂ ਦਾ ਤਿਉਹਾਰ ਲੋਹੜੀ ਬੜੇ ਚਾਅ ਅਤੇ ਉਮੰਗ ਸਹਿਤ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਡਾ.ਰਾਜੇਸ਼ ਭਾਰਦਵਾਜ ਨੇ ਬੋਲਦੇ ਹੋਏ ਦੱਸਿਆ ਕਿ ਪੁਰਾਣੇ ਸਮੇਂ ਵਿਚ ਇਹ ਤਿਉਹਾਰ ਘਰ ਵਿਚ ਪੁੱਤਰ ਦੇ ਜਨਮ ਲੈਣ ਦੀ ਖੁਸ਼ੀ ਅਤੇ ਮੁੰਡੇ ਦੇ ਨਵੇਂ ਵਿਆਹ ਤੋਂ ਬਾਅਦ ਉਨ੍ਹਾਂ ਘਰਾਂ ਵਿਚ ਹੀ ਮਨਾਇਆ ਜਾਂਦਾ ਸੀ। ਪ੍ਰੰਤੂ ਅਜੋਕੇ ਸਮੇਂ ਵਿਚ ਮੁੰਡਿਆਂ ਅਤੇ ਕੁੜੀਆਂ ਵਿਚ ਕੋਈ ਅੰਤਰ ਨਾ ਰੱਖ ਕੇ ਸਗੋਂ ਕੁੜੀਆਂ ਦੀ ਵੀ ਲੋਹੜੀ ਮਨਾਈ ਜਾਣ ਲੱਗੀ ਹੈ। ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਸ ਨੂੰ ਹੋਰ ਵੀ ਪ੍ਰੋਤਸਾਹਿਤ ਕੀਤਾ ਜਾਣ ਚਾਹੀਦਾ ਹੈ। ਇਸ ਮੌਕੇ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਦੀ ਸਮੁੱਚੀ ਮੈਨੇਜਮੈਂਟ ਨੇ ਵਿਦਿਆਰਥੀਆਂ, ਦਰਜਾ ਚਾਰ ਕਰਮਚਾਰੀਆਂ ਪੂਰੇ ਸਟਾਫ਼ ਨੂੰ ਮੂੰਗਫਲੀ ਰਿਉੜੀਆ ਵੀ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।