ਲੋਕ ਲਹਿਰ ਪਾਰਟੀ ਨੇ ਤਰਨਤਾਰਨ ’ਚ ਲਾਇਆ ਪੰਜਵਾਂ ਮੁਫ਼ਤ ਮੈਡੀਕਲ ਕੈਂਪ
ਡਾਕਟਰਾਂ ਵੱਲੋਂ 145 ਦੇ ਕਰੀਬ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ
Publish Date: Sun, 26 Apr 2026 04:34 PM (IST)
Updated Date: Mon, 27 Apr 2026 04:05 AM (IST)

ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਪੱਟੀ ਤੇ ਸਮੂਹ ਤਰਨਤਾਰਨ ਸੰਗਤ ਦੇ ਸਹਿਯੋਗ ਨਾਲ ਲੋਕ ਲਹਿਰ ਪਾਰਟੀ ਵੱਲੋਂ ਲੜੀਵਾਰ ਪੰਜਵਾਂ ਮੁਫ਼ਤ ਮੈਡੀਕਲ ਕੈਂਪ ਸ੍ਰੀ ਗੁਰੂ ਅਰਜਨ ਦੇਵ ਜੀ ਨਿਵਾਸ ਸਥਾਨ ਸਰਾਂ ਵਿਖੇ ਲਾਇਆ ਗਿਆ। ਜਿਸ ’ਚ ਜਨਰਲ ਬਿਮਾਰੀਆਂ ਦੇ ਮਾਹਿਰ ਡਾ. ਪਰਮਜੀਤ ਸਿੰਘ ਚੁੱਘ, ਹੱਡੀਆਂ ਤੇ ਜੋੜਾਂ ਦੇ ਮਾਹਿਰ ਡਾ. ਸੰਦੀਪ ਸਿੰਘ ਕਾਲੜਾ ਤੇ ਅੱਖਾਂ ਦੇ ਡਾ. ਬਿਕਰਮਜੀਤ ਸਿੰਘ ਵੱਲੋਂ 145 ਦੇ ਕਰੀਬ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਚਾਹ ਪਾਣੀ ਤੇ ਬਿਸਕੁਟ, ਮੱਠੀਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਤੋਂ ਉਪਰੰਤ ਪਾਰਟੀ ਪ੍ਰਧਾਨ ਗੁਰਜੀਤ ਸਿੰਘ ਅਰੋਡ਼ਾ ਨੇ ਕੈਂਪ ’ਚ ਆਏ ਡਾਕਟਰਾਂ ਦੀ ਟੀਮ ਸਮੇਤ ਮੈਨੇਜਰ ਹਰਜਿੰਦਰ ਸਿੰਘ ਪੱਟੀ ਤੇ ਰਣਜੀਤ ਸਿੰਘ ਤੇ ਨਿਸ਼ਾਨ ਸਿੰਘ ਮੈਨੇਜਰ ਸਰਾਂ, ਗੁਰਸਿਮਰਨ ਸਿੰਘ, ਸਿਮਰਪ੍ਰੀਤ ਸਿੰਘ ਨੂੰ ਧਾਰਮਿਕ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੇਵਲ ਕ੍ਰਿਸ਼ਨ ਸਕੱਤਰ, ਸੁਖਜਿੰਦਰ ਸਿੰਘ ਕਾਕਾ, ਵਿਜੇ ਕੁਮਾਰ, ਬਾਬਾ ਦਰਸ਼ਨ ਸਿੰਘ, ਹੰਸ ਰਾਜ ਚੌਧਰੀ ਸੀਨੀਅਰ ਆਗੂ, ਬਾਬਾ ਪ੍ਰੇਮ ਸਿੰਘ, ਸਤਿੰਦਰ ਕੁਮਾਰ ਨੀਟਾ ਮੋਹਨ ਸਿੰਘ, ਅਮਰਜੀਤ ਸਿੰਘ ਠੇਕੇਦਾਰ ਜ਼ਿਲ੍ਹਾ ਪ੍ਰਧਾਨ, ਬਲਦੇਵ ਸਿੰਘ ਸ਼ਹਿਰੀ ਪ੍ਰਧਾਨ, ਡਾ. ਲਾਲ ਸਿੰਘ ਪ੍ਰਧਾਨ, ਆਦੇਸ਼ ਅਗਨੀਹੋਤਰੀ ਪ੍ਰਧਾਨ ਲੀਗਲ ਸੈੱਲ, ਗੁਲਜ਼ਾਰ ਸ਼ਰਮਾ, ਕਵਲਜੀਤ ਸਿੰਘ ਕਾਨਪੁਰ ਬੈਗ ਹਾਊਸ ਵਾਲੇ ਆਦਿ ਹਾਜ਼ਰ ਸਨ।