- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਦੋਂ ਉਹ ਪਿੰਡ ਕੋਟ ਧਰਮ ਚੰਦ ਕਲਾਂ ਦੇ ਅੱਡੇ ਕੋਲ ਪੁੱਜੇ ਤਾਂ ਇਕ ਔਰਤ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਬਲਜੀਤ ਕੌਰ ਬੀਤੀ ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਧਾਰੜ ਜੋ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੈਂਦਾ ਹੈ ਵਜੋਂ ਪਛਾਣੀ ਗਈ ਉਕਤ ਔਰਤ ਇਸ ਵੇਲੇ ਬਾਬਾ ਬੁੱਢਾ ਸਾਹਿਬ ਕਲੋਨੀ ਪਿੰਡ ਠੱਠਾ ਵਿਖੇ ਰਹਿ ਰਹੀ ਹੈ।

ਸਟਾਫ ਰਿਪੋਰਟਰ•ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ਪੁਲਿਸ ਨੇ ਗਸ਼ਤ ਦੌਰਾਨ ਇਕ ਮਹਿਲਾ ਤਸਕਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸ ਕੋਲੋਂ ਡੇਢ ਕਿੱਲੋ ਦੇ ਕਰੀਬ ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਗੀ ਹੋਈ ਹੈ। ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਉਕਤ ਮਹਿਲਾ ਇਸ ਵੇਲੇ ਝਬਾਲ ਵਿਖੇ ਰਹਿ ਰਹੀ ਸੀ। ਜਦੋਂਕਿ ਪੁਲਿਸ ਨੇ ਬਰਾਮਦਗੀ ਸਬੰਧੀ ਥਾਣਾ ਝਬਾਲ ਵਿਖੇ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਪੀ ਇਨਵੈਸਟੀਗੇਸ਼ਨ ਰਿਪੂਤਪਨ ਸਿੰਘ ਨੇ ਦੱਸਿਆ ਕਿ ਏਐੱਸਆਈ ਮਹਿਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ’ਤੇ ਸੀ। ਜਦੋਂ ਉਹ ਪਿੰਡ ਕੋਟ ਧਰਮ ਚੰਦ ਕਲਾਂ ਦੇ ਅੱਡੇ ਕੋਲ ਪੁੱਜੇ ਤਾਂ ਇਕ ਔਰਤ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਬਲਜੀਤ ਕੌਰ ਬੀਤੀ ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਧਾਰੜ ਜੋ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੈਂਦਾ ਹੈ ਵਜੋਂ ਪਛਾਣੀ ਗਈ ਉਕਤ ਔਰਤ ਇਸ ਵੇਲੇ ਬਾਬਾ ਬੁੱਢਾ ਸਾਹਿਬ ਕਲੋਨੀ ਪਿੰਡ ਠੱਠਾ ਵਿਖੇ ਰਹਿ ਰਹੀ ਹੈ।
ਉਨ੍ਹਾਂ ਦੱਸਿਆ ਕਿ ਬਲਜੀਤ ਕੌਰ ਬੀਤੀ ਕੋਲੋਂ 1 ਕਿਲੋ 493 ਗ੍ਰਾਮ ਹੈਰੋਇਨ ਅਤੇ 5200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਐੱਸਪੀ ਰਿਪੂਤਪਨ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਨੂੰ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਨਾਮਜ਼ਦ ਕਰ ਲਿਆ ਗਿਆ ਹੈ ਤੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।