ਪੰਜਾਬ 'ਚ ਵੱਡੀ ਵਾਰਦਾਤ : ਕਾਂਗਰਸੀ ਸਮਰਥਕ ਅਤੇ ਕਿਸਾਨ ਆਗੂ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ’ਚ ਪੈਂਦੇ ਪਿੰਡ ਗੰਡੀਵਿੰਡ ਵਾਸੀ ਕਾਂਗਰਸੀ ਸਮਰਥਕ ਅਤੇ ਉੱਘੇ ਕਿਸਾਨ ਆਗੂ ਨੂੰ ਉਸਦੇ ਘਰ ਦੇ ਬਾਹਰ ਹੀ ਦਿਨ ਦਿਹਾੜੇ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Sun, 19 Apr 2026 02:04 PM (IST)
Updated Date: Sun, 19 Apr 2026 02:07 PM (IST)
ਰਾਕੇਸ਼ ਨਈਅਰ, ਪੰਜਾਬੀ ਜਾਗਰਣ, ਚੋਹਲਾ ਸਾਹਿਬ। ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ’ਚ ਪੈਂਦੇ ਪਿੰਡ ਗੰਡੀਵਿੰਡ ਵਾਸੀ ਕਾਂਗਰਸੀ ਸਮਰਥਕ ਅਤੇ ਉੱਘੇ ਕਿਸਾਨ ਆਗੂ ਨੂੰ ਉਸਦੇ ਘਰ ਦੇ ਬਾਹਰ ਹੀ ਦਿਨ ਦਿਹਾੜੇ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਾ ਕਾਫੀ ਸਮੇਂ ਤੋਂ ਅਧਰੰਗ ਦੀ ਬਿਮਾਰੀ ਹੋਣ ਕਰਕੇ ਅਪਾਹਜ ਹੋ ਚੁੱਕਾ ਸੀ। ਕਾਂਗਰਸ ਦੇ ਪੱਟੀ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸੀ ਸਮਰਥਕ ਆਤਮਾ ਸਿੰਘ ਨੂੰ ਕਤਲ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ’ਤੇ ਸਵਾਲ ਚੁੱਕੇ ਹਨ।
ਉਨ੍ਹਾਂ ਨੇ ਕਿਹਾ ਕਿ ਪੁਲਿਸ ਤੁਰੰਤ ਕਾਰਵਾਈ ਕਰਕੇ ਕਾਤਲਾਂ ਦੀ ਪਛਾਣ ਕਰੇ। ਉੱਧਰ ਪੁਲਿਸ ਨੇ ਘਟਨਾ ਸਥਾਨ ’ਤੇ ਪੁੱਜ ਕੇ ਲਾਸ਼ ਨੂੰ ਕਬਜੇ ਵਿਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।