ਪੁਲਿਸ ਦੀ ਵੱਡੀ ਕਾਰਵਾਈ: ਨਾਕੇਬੰਦੀ ਦੌਰਾਨ ਅਸਲੇ ਸਮੇਤ ਮੋਟਰਸਾਈਕਲ ਸਵਾਰ 3 ਨੌਜਵਾਨ ਗ੍ਰਿਫ਼ਤਾਰ, CIA ਸਟਾਫ਼ ਨੇ ਦਬੋਚੇ
ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਕੋਲੋਂ ਅਸਲਾ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪਿੰਡ ਭੁੱਲਰ ਦੀ ਨਹਿਰ ਕੋਲੋਂ ਹੋਈ ਉਕਤ ਬਰਾਮਦਗੀ ਸਬੰਧੀ ਥਾਣਾ ਸਦਰ ਤਰਨਤਾਰਨ ਵਿਚ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Tue, 26 May 2026 12:16 PM (IST)
Updated Date: Tue, 26 May 2026 12:21 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ - ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਕੋਲੋਂ ਅਸਲਾ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪਿੰਡ ਭੁੱਲਰ ਦੀ ਨਹਿਰ ਕੋਲੋਂ ਹੋਈ ਉਕਤ ਬਰਾਮਦਗੀ ਸਬੰਧੀ ਥਾਣਾ ਸਦਰ ਤਰਨਤਾਰਨ ਵਿਚ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੀਆਏ ਸਟਾਫ ਤਰਨਤਾਰਨ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਅਸਲੇ ਸਮੇਤ ਇਲਾਕੇ ਵਿਚ ਮੌਜੂਦ ਹਨ। ਜਿਸਦੇ ਚੱਲਦਿਆਂ ਸਬ ਇੰਸਪੈਕਟਰ ਜੱਸਾ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਿੰਡ ਭੁੱਲਰ ਦੀ ਨਹਿਰ ਕੋਲੋਂ ਬਿਨਾ ਨੰਬਰ ਦੇ ਮੋਟਰਸਾਈਕਲ ’ਤੇ ਸਵਾਰ ਤਿੰਨ ਜਣਿਆਂ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਮੁਗਲਚੱਕ, ਸਾਹਿਬਾਜ ਖਾਨ ਪੁੱਤਰ ਮੁਹੰਮਦ ਸੁਲੇਮਾਨ ਵਾਸੀ ਤਰਨਤਾਰਨ ਅਤੇ ਜਗਰੂਪ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਮੁੰਡਾਪਿੰਡ ਵਜੋਂ ਹੋਈ, ਨੂੰ ਕਾਬੂ ਕਰ ਲਿਆ। ਜਿਨ੍ਹਾਂ ਦੀ ਤਲਾਸ਼ੀ ਦੌਰਾਨ 9 ਐੱਮਐੱਮ ਤੇ 30 ਬੋਰ ਦੇ ਦੋ ਪਿਸਟਲਾਂ ਤੋਂ ਇਲਾਵਾ ਚਾਰ ਕਾਰਤੂਸ ਤੇ ਦੋ ਮੈਗਜੀਨ ਬਰਾਮਦ ਹੋਏ ਹਨ। ਐੱਸਐੱਸਪੀ ਨੇ ਦੱਸਿਆ ਕਿ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।