ਪੁਲਿਸ ਦੀ ਵੱਡੀ ਕਾਰਵਾਈ : ਸਵਿਫਟ ਕਾਰ 'ਚੋਂ ਭਾਰੀ ਮਾਤਰਾ 'ਚ ਹੈਰੋਇਨ, ਅਫੀਮ ਤੇ ਆਈਸ ਬਰਾਮਦ; ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਸਵਿਫਟ ਕਾਰ ਵਿਚ ਸਵਾਰ ਤਿੰਨ ਵਿਅਕਤੀਆਂ ਨੂੰ ਕਰੋੜਾਂ ਦੀ ਹੈਰੋਇਨ, ਅਫੀਮ ਅਤੇ ਆਈਸ ਬਰਾਮਦ ਕਰਕੇ ਗਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਖਿਲਾਫ ਥਾਣਾ ਭਿੱਖੀਵਿੰਡ ’ਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Mon, 05 Oct 2026 12:07 PM (IST)
Updated Date: Mon, 05 Oct 2026 12:09 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ - ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਸਵਿਫਟ ਕਾਰ ਵਿਚ ਸਵਾਰ ਤਿੰਨ ਵਿਅਕਤੀਆਂ ਨੂੰ ਕਰੋੜਾਂ ਦੀ ਹੈਰੋਇਨ, ਅਫੀਮ ਅਤੇ ਆਈਸ ਬਰਾਮਦ ਕਰਕੇ ਗਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਖਿਲਾਫ ਥਾਣਾ ਭਿੱਖੀਵਿੰਡ ’ਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਟੀਮ ਪਹੂਵਿੰਡ ਇਲਾਕੇ ਵਿਚ ਗਸ਼ਤ ’ਤੇ ਸੀ। ਇਸੇ ਦੌਰਾਨ ਉਨ੍ਹਾਂ ਨੇ ਸਵਿਫਟ ਕਾਰ ਨੰਬਰ ਸੀਐੱਚ01 ਏਡਲਿਯੂ 9271 ’ਚ ਸਵਾਰ ਤਿੰਨ ਵਿਅਕਤੀਆਂ ਅਵਤਾਰ ਸਿੰਘ ਭੜਕੀਲਾ ਉਰਫ ਦੀਪਾ ਪੁੱਤਰ ਸੁਖਚੈਨ ਸਿੰਘ ਵਾਸੀ ਚੱਕ ਬਾਂਹਬਾ ਜੋ ਹੁਣ ਪਹੂਵਿੰਡ ਰਹਿੰਦਾ ਹੈ ਤੋਂ ਇਲਾਵਾ ਹਰਚੰਦ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਮਸਤਗੜ੍ਹ ਅਤੇ ਹਰਮਨਪ੍ਰੀਤ ਸਿੰਘ ਸੰਨੀ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰੂ ਨਾਨਕਪੁਰਾ ਅੰਮ੍ਰਿਤਸਰ ਨੂੰ ਕਾਬੂ ਕੀਤਾ। ਜਿਨ੍ਹਾਂ ਕੋਲੋਂ ਤਿੰਨ ਕਿਲੋ ਹੈਰੋਇਨ, 930 ਗ੍ਰਾਮ ਅਫੀਮ ਅਤੇ 950 ਗ੍ਰਾਮ ਆਈਸ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਤਿੰਨਾਂ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਇਨ੍ਹਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਸਕੇ।