- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਲ 2022 ’ਚ ਪੱਟੀ ਹਲਕੇ ਤੋਂ ਪਹਿਲੀ ਵਾਰ ਚੋਣ ਲੜ ਕੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਹਰਾਉਣ ਵਾਲੇ ਭੁੱਲਰ ਸੂਬੇ ਵਿੱਚ ਬਣੀ 'ਆਪ' ਸਰਕਾਰ ਵਿੱਚ ਕੈਬਨਿਟ ਮੰਤਰੀ ਬਣੇ ਸਨ। ਅਪ੍ਰੈਲ 2026 ਵਿੱਚ ਡੀਐੱਮ ਗਗਨਦੀਪ ਸਿੰਘ ਰੰਧਾਵਾ ਆਤਮਹੱਤਿਆ ਮਾਮਲੇ ਵਿੱਚ ਉਨ੍ਹਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਨਾਮਜ਼ਦ ਕੀਤਾ ਅਤੇ ਬਾਅਦ ’ਚ ਲੁਧਿਆਣਾ ਤੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ।

ਧਰਮਬੀਰ ਸਿੰਘ ਮਲਹਾਰ, ਜਾਗਰਣ, ਤਰਨਤਾਰਨ। ਡੀਐੱਮ ਆਤਮਹੱਤਿਆ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕਰਦਿਆਂ ਪਾਰਟੀ ਸਮਰਥਕਾਂ ਦਾ ਧੰਨਵਾਦ ਕੀਤਾ ਹੈ। ਇੰਟਰਨੈੱਟ ਮੀਡੀਆ 'ਤੇ ਪਾਈ ਪੋਸਟ ਨੇ ਜਿੱਥੇ ਸਿਆਸੀ ਗਲਿਆਰਿਆਂ 'ਚ ਸਿਆਸੀ ਦਿਸ਼ਾ ਬਦਲਦੀ ਨਜ਼ਰ ਆਉਣ ਲੱਗੀ ਹੈ, ਉੱਥੇ ਹੀ ਜੇਲ੍ਹ 'ਚ ਬੈਠੇ ਭੁੱਲਰ ਦਾ ਇੰਟਰਨੈੱਟ ਮੀਡੀਆ ਅਕਾਊਂਟ ਕੌਣ ਚਲਾ ਰਿਹਾ ਹੈ, ਇਸ 'ਤੇ ਵੀ ਲੋਕ ਤਨਜ਼ ਕੱਸਣ ਲੱਗੇ ਹਨ।
ਸਾਲ 2022 ’ਚ ਪੱਟੀ ਹਲਕੇ ਤੋਂ ਪਹਿਲੀ ਵਾਰ ਚੋਣ ਲੜ ਕੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਹਰਾਉਣ ਵਾਲੇ ਭੁੱਲਰ ਸੂਬੇ ਵਿੱਚ ਬਣੀ 'ਆਪ' ਸਰਕਾਰ ਵਿੱਚ ਕੈਬਨਿਟ ਮੰਤਰੀ ਬਣੇ ਸਨ। ਅਪ੍ਰੈਲ 2026 ਵਿੱਚ ਡੀਐੱਮ ਗਗਨਦੀਪ ਸਿੰਘ ਰੰਧਾਵਾ ਆਤਮਹੱਤਿਆ ਮਾਮਲੇ ਵਿੱਚ ਉਨ੍ਹਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਨਾਮਜ਼ਦ ਕੀਤਾ ਅਤੇ ਬਾਅਦ ’ਚ ਲੁਧਿਆਣਾ ਤੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ।
ਇਸ ਤੋਂ ਪਹਿਲਾਂ ਭੁੱਲਰ ਨੇ ਉਕਤ ਕੇਸ ਦੀ ਜਾਂਚ ਪ੍ਰਭਾਵਿਤ ਨਾ ਹੋਵੇ, ਇਹ ਕਹਿੰਦਿਆਂ ਕੈਬਨਿਟ ਤੋਂ ਅਸਤੀਫ਼ਾ ਦਿੱਤਾ ਸੀ, ਜੋ ਤੁਰੰਤ ਮਨਜ਼ੂਰ ਕਰ ਲਿਆ ਗਿਆ ਸੀ। ਪੱਟੀ ਹਲਕੇ ਦੀ ਪਹਿਲਾਂ ਉਨ੍ਹਾਂ ਦੀ ਪਤਨੀ ਸੁਰਿੰਦਰਪਾਲ ਕੌਰ ਭੁੱਲਰ ਜ਼ਿੰਮੇਵਾਰੀ ਨਿਭਾਉਂਦੀ ਰਹੀ ਅਤੇ ਬਾਅਦ ਵਿੱਚ ਪਹਿਲਵਾਨ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਹਲਕਾ ਇੰਚਾਰਜ ਲਗਾਇਆ ਗਿਆ ਸੀ।
ਇੱਕ ਮਹੀਨਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਬਰਖ਼ਾਸਤ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ 'ਆਪ' ਵਿੱਚ ਸ਼ਾਮਲ ਹੁੰਦਿਆਂ ਹੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਬ੍ਰਹਮਪੁਰਾ ਨਾਲ ਬੈਠਕ ਕੀਤੀ ਗਈ। ਚਾਰ ਦਿਨ ਪਹਿਲਾਂ ਪੱਟੀ ਦੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਹਲਕਾ ਇੰਚਾਰਜ ਜੱਸਾ ਪੱਟੀ ਦਾ ਵਿਰੋਧ ਕਰਦੇ ਹੋਏ ਭੁੱਲਰ ਪਰਿਵਾਰ ਨੂੰ ਟਿਕਟ ਦੇਣ ਦੀ ਮੰਗ ਰੱਖੀ ਸੀ।
ਜੱਸਾ ਪੱਟੀ ਵੱਲੋਂ ਹੁਣ 16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੱਟੀ ਦੇ ਪਿੰਡ ਸਭਰਾ ਵਿੱਚ ਰੈਲੀ ਕਰਵਾਈ ਜਾ ਰਹੀ ਹੈ, ਜਿਸ ਦਰਮਿਆਨ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪੋਸਟ ਨੇ ਇੱਕ ਵਾਰ ਫਿਰ ਪੱਟੀ ਦੀ ਸਿਆਸਤ ਵਿੱਚ ਉਬਾਲ ਲਿਆ ਦਿੱਤਾ ਹੈ। ਭੁੱਲਰ ਨੇ ਪੋਸਟ ਵਿੱਚ ਲਿਖਿਆ ਹੈ ਕਿ ਮੈਂ ਵਿਧਾਨ ਸਭਾ ਹਲਕਾ ਪੱਟੀ ਤੋਂ ਚੋਣ ਨਹੀਂ ਲੜਨੀ। ਨਾਲ ਹੀ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਦਾ ਵੀ ਉਨ੍ਹਾਂ ਜ਼ਿਕਰ ਕੀਤਾ ਹੈ।