ਬੱਲੂ ਮਹਿਤਾ, ਪੱਟੀ : ਸੋਮਵਾਰ ਦੇਰ ਰਾਤ ਪੱਟੀ-ਤਰਨਤਾਰਨ ਮਾਰਗ ’ਤੇ ਮੋਟਰਸਾਈਕਲ ਦੇ ਦਰੱਖ਼ਤ ਨਾਲ ਟਕਰਾਉਣ ਨਾਲ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੂਜਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਅੰਮਿ੍ਰਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਵਿਖੇ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਦਿਲਬਾਗ ਸਿੰਘ ਵਾਸੀ ਪਿੰਡ ਬੱਠੇਭੈਣੀ ਆਪਣੇ ਸਾਥੀ ਸੋਨੂੰ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਕੈਰੋਂ ਨਾਲ ਤਰਨਤਾਰਨ ਤੋਂ ਪੱਟੀ ਆ ਰਹੇ ਸਨ। ਜਦੋਂ ਉਹ ਮਾਹੀ ਰਿਜ਼ੋਰਟ ਨੇੜੇ ਪੁੱਜੇ ਤਾ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਦਰੱਖ਼ਤ ਨਾਲ ਟਕਰਾ ਗਿਆ। ਹਾਦਸੇ ’ਚ ਦਿਲਬਾਗ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਸੋਨੂੰ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ। ਰਾਹਗੀਰਾਂ ਵੱਲੋਂ ਸੂਚਿਤ ਕਰਨ ’ਤੇ ਘਟਨਾ ਸਥਾਨ ’ਤੇ ਪੁੱਜੀ ਕੈਰੋਂ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੱਟੀ ਦੇ ਸਿਵਲ ਹਸਪਤਾਲ ਵਿਖੇ ਪਿੰਡ ਬੱਠੇਭੈਣੀ ਦੇ ਸਾਬਕਾ ਸਰਪੰਚ ਸੁਖਦੇਵ ਸਿੰਘ ਅਤੇ ਡਾ. ਗੁਰਮੇਜ ਸਿੰਘ ਨੇ ਦੱਸਿਆ ਕਿ ਦਿਲਬਾਗ ਸਿੰਘ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਦਿਲਬਾਗ ਸਿੰਘ ਮਿਹਨਤ ਮਜ਼ਦੂਰੀ ਕਰਦਾ ਸੀ। ਮਿ੍ਰਤਕ ਆਪਣੇ ਪਿੱਛੇ ਪਤਨੀ ਪਰਮਜੀਤ ਕੌਰ ਤੇ ਤਿੰਨ ਬੱਚੇ ਛੱਡ ਗਿਆ ਹੈ।

Posted By: Seema Anand