ਬਾਹਰੀ ਰਾਜਾਂ ਦੇ ਆਗੂ ਪੰਜਾਬ ਵਿਚ ਸਰਕਾਰੀ ਸਹੂਲਤਾਂ ਦਾ ਗਲਤ ਫਾਇਦਾ ਚੁੱਕ ਰਹੇ ਹਨ ਅਤੇ ਸੂਬੇ ਦੇ ਸਰੋਤਾਂ ਦੀ ਲੁੱਟ ਕਰ ਰਹੇ ਹਨ
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਿਵੇਂ ਤਿਵੇਂ ਸੂਬੇ ਵਿਚ ਰਾਜਨੀਤਿਕ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਤਹਿਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਵੀ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਿਨੋਂ ਦਿਨ ਮਜ਼ਬੂਤ ਹੋ ਰਹੀ ਹੈ। ਬੀਤੇ ਦਿਨ ਅਕਾਲੀ ਦਲ ਦੇ ਗੜ੍ਹ ਮੰਨੇ ਜਾਂਦੇ ਪਿੰਡ ਪੱਖੋਕੇ ਵਿਚ ਰਮਨਜੀਤ ਸਿੰਘ ਸਿੱਕੀ ਦੀ ਮੌਜੂਦਗੀ ਵਿਚ ਵੱਡਾ ਇਕੱਠ ਹੋਇਆ, ਜਿਸ ਵਿਚ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਨਾਲ ਸਬੰਧਤ ਕਈ ਪਰਿਵਾਰਾਂ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਸੀਨੀਅਰ ਕਾਂਗਰਸੀ ਆਗੂ ਪ੍ਰਗਟ ਸਿੰਘ ਸਮਰਾ, ਚੇਅਰਮੈਨ ਅਵਤਾਰ ਸਿੰਘ ਪੱਖੋਕੇ ਅਤੇ ਬਲਾਕ ਸੰਮਤੀ ਮੈਂਬਰ ਨਵਕੰਵਰਪਾਲ ਸਿੰਘ ਦੀ ਪ੍ਰੇਰਣਾ ਸਦਕਾ ਹੋਈ। ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਅਵਤਾਰ ਸਿੰਘ, ਬਾਬਾ ਬਿੱਲੂ, ਰਾਜ ਸਿੰਘ, ਨਿਸ਼ਾਨ ਸਿੰਘ ਸਾਬਕਾ ਸਰਪੰਚ, ਬਿੱਟੂ ਠੇਕੇਦਾਰ, ਸਾਹਿਬ ਸਿੰਘ, ਚਾਂਦੀ ਸਿੰਘ, ਬੀਰ ਸਿੰਘ, ਕਾਲਾ ਬੇਰੀ ਵਾਲਾ, ਸੰਨੀ ਸਿੰਘ, ਗੁਰਭੇਜ ਸਿੰਘ, ਅਮਰੀਕ ਸਿੰਘ, ਬਾਬਾ ਟੀਟੀ, ਦੇਬਾ ਹਲਵਾਈ, ਮਨੀ ਠੇਕੇਦਾਰ, ਗੁਰਬਾਜ਼ ਸਿੰਘ, ਦਿਲਬਾਗ ਸਿੰਘ, ਲਾਡੀ, ਛਿੰਦਾ ਸਿੰਘ, ਕਾਕਾ ਸਿੰਘ, ਜਿੰਦਰ ਸਿੰਘ, ਸੋਨਾ ਸਿੰਘ, ਕੇਵਲ ਸਿੰਘ, ਮਨਜਿੰਦਰ ਸਿੰਘ, ਪਿੰਕੂ ਸਿੰਘ, ਗੁਰਬਖਸ਼ੀਸ਼ ਸਿੰਘ, ਹਰਜੀਤ ਸਿੰਘ, ਜਗਤਾਰ ਸਿੰਘ, ਹਰਜਿੰਦਰ ਸਿੰਘ, ਆਕਾਸ਼ ਸਿੰਘ, ਜੀਤੂ ਸਿੰਘ, ਦੌਲਤ ਸਿੰਘ, ਜਗੀਰ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ, ਮਨਿੰਦਰ ਸਿੰਘ, ਗੁਰਜੰਟ ਸਿੰਘ, ਗੁਰਜੀਤ ਸਿੰਘ, ਗੋਬਿੰਦ ਸਿੰਘ, ਅੰਮ੍ਰਿਤਪਾਲ ਸਿੰਘ, ਪਵਨਦੀਪ ਸਿੰਘ, ਬਿਰਾਜਦੀਪ ਸਿੰਘ ਸਮੇਤ ਕਈ ਹੋਰ ਸ਼ਾਮਿਲ ਸਨ। ਮਹਿਲਾਵਾਂ ਵਿਚ ਬਲਵਿੰਦਰ ਕੌਰ, ਦਲਜੀਤ ਕੌਰ, ਰਾਜਬੀਰ ਕੌਰ, ਬਲਜਿੰਦਰ ਕੌਰ, ਸਵਿੰਦਰ ਕੌਰ, ਹਰਜੀਤ ਕੌਰ, ਬਚਨ ਕੌਰ, ਪਰਮਜੀਤ ਕੌਰ, ਨਿਰਮਲ ਕੌਰ, ਅਮਨਦੀਪ ਕੌਰ, ਕਿਰਨਪ੍ਰੀਤ ਕੌਰ, ਰਾਜਵਿੰਦਰ ਕੌਰ, ਗੁਰਮੀਤ ਕੌਰ, ਸੁਰਿੰਦਰ ਕੌਰ, ਜਸਬੀਰ ਕੌਰ, ਅਮਰਜੀਤ ਕੌਰ, ਯਾਦਵੀਰ ਕੌਰ, ਕਸ਼ਮੀਰ ਕੌਰ, ਦਰਸ਼ਨ ਕੌਰ, ਗੁਰਪਿੰਦਰ ਕੌਰ, ਮਨਪ੍ਰੀਤ ਕੌਰ, ਸੁਮਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਚਰਨਪ੍ਰੀਤ ਕੌਰ, ਬਲਜੀਤ ਕੌਰ, ਹਰਪ੍ਰੀਤ ਕੌਰ ਅਤੇ ਮਨਜੋਤ ਕੌਰ ਆਦਿ ਸ਼ਾਮਿਲ ਹਨ। ਇਸ ਮੌਕੇ ਬੋਲਦਿਆਂ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੀਆਂ ਸਿਆਸੀ ਹਾਲਤਾਂ ਨੂੰ ਵੇਖਦਿਆਂ ਅਕਾਲੀ ਦਲ ਲਗਾਤਾਰ ਕਮਜ਼ੋਰ ਹੋ ਰਿਹਾ ਹੈ ਅਤੇ ਇਸ ਦਾ ਮੁੜ ਸੱਤਾ ਵਿਚ ਆਉਣਾ ਮੁਸ਼ਕਿਲ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀਆਂ ਨੇ ਵੀ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਬਾਹਰੀ ਰਾਜਾਂ ਦੇ ਆਗੂ ਪੰਜਾਬ ਵਿਚ ਸਰਕਾਰੀ ਸਹੂਲਤਾਂ ਦਾ ਗਲਤ ਫਾਇਦਾ ਚੁੱਕ ਰਹੇ ਹਨ ਅਤੇ ਸੂਬੇ ਦੇ ਸਰੋਤਾਂ ਦੀ ਲੁੱਟ ਕਰ ਰਹੇ ਹਨ, ਜਿਸ ਵਿਚ ਸੂਬਾ ਸਰਕਾਰ ਵੀ ਅਪਰੋਕਸ਼ ਤੌਰ ‘ਤੇ ਸਾਥ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਥਿਤੀ ਤੋਂ ਬਚਾਉਣ ਲਈ ਕਾਂਗਰਸ ਪਾਰਟੀ ਹੀ ਇਕ ਮਜ਼ਬੂਤ ਵਿਕਲਪ ਹੈ। ਅੰਤ ਵਿਚ ਉਨ੍ਹਾਂ ਕਾਂਗਰਸ ਵਿ ਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਰ ਵਰਕਰ ਦਾ ਸਨਮਾਨ ਕਰੇਗੀ ਅਤੇ ਲੋਕਾਂ ਦੇ ਕੰਮ ਬਿਨ੍ਹਾਂ ਕਿਸੇ ਰੁਕਾਵਟ ਦੇ ਕਰਵਾਏ ਜਾਣਗੇ।