ਮਾਨ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ : ਸਤਪਾਲ ਸ਼ਰਮਾ
ਪੈਨਸ਼ਨਰ ਤੇ ਮੁਲਾਜ਼ਮ ਲਗਾਤਾਰ ਸੰਘਰਸ਼ ਕਰ ਰਹੇ ਹਨ। ਸਰਕਾਰ ਕੁਝ ਵੀ ਦੇਣ ਲਈ ਤਿਆਰ ਨਹੀਂ ਹੈ।
Publish Date: Sat, 04 Apr 2026 06:28 PM (IST)
Updated Date: Sun, 05 Apr 2026 04:08 AM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗਾਂਧੀ ਪਾਰਕ ਤਰਨਤਾਰਨ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲਾ ਨੇ ਕੀਤੀ। ਸਭ ਤੋਂ ਪਹਿਲਾਂ ਵਿੱਛੜ ਚੁੱਕੇ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸਤਪਾਲ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ ਨੇ ਕਿਹਾ ਪੰਜਾਬ ਦੀ ਮਾਨ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਪਿਛਲੇ ਚਾਰ ਸਾਲ ਤੋਂ ਮੰਗਾਂ ਮੰਨਣ ਦੀ ਬਜਾਏ ਪੈਨਸ਼ਨਰ ਅਤੇ ਮੁਲਾਜ਼ਮ ਵਰਗ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, 16 ਫ਼ੀਸਦੀ ਡੀਏ ਜਾਮ ਕੀਤਾ ਹੋਇਆ ਹੈ, 2.59 ਦਾ ਫੈਕਟਰ ਲਾਗੂ ਨਹੀਂ ਕੀਤਾ ਜਾ ਰਿਹਾ, ਨਵੀਂ ਮੈਡੀਕਲ ਸਹੂਲਤ ਰੱਦ ਕਰਦੇ ਹੋਏ 10 ਲੱਖ ਤੱਕ ਦਾ ਮੁਫ਼ਤ ਬੀਮਾ ਕੀਤਾ ਜਾਵੇ, ਬਕਾਏ ਲੈਣ ਲਈ ਵੀ ਪੈਨਸ਼ਨਰਜ਼ ਨੂੰ ਬੈਂਕਾਂ ਦੇ ਚੱਕਰ ਕੱਟਣੇ ਪੈ ਰਹੇ ਹਨ। ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਆਸਲ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਦੋਵੇਂ ਸਰਕਾਰਾਂ ਘੋਰ ਆਰਥਿਕ ਸੰਕਟ ’ਚ ਫਸ ਚੁੱਕੀਆਂ ਹਨ। ਸੰਕਟ ’ਚੋਂ ਬਾਹਰ ਨਿਕਲਣ ਲਈ ਲਗਾਤਾਰ ਕਰਜ਼ਾ ਚੁੱਕਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲਾ ਨੇ ਕਿਹਾ ਕਿ ਖ਼ਜ਼ਾਨੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਪੈਨਸ਼ਨਰ ਤੇ ਮੁਲਾਜ਼ਮ ਲਗਾਤਾਰ ਸੰਘਰਸ਼ ਕਰ ਰਹੇ ਹਨ। ਸਰਕਾਰ ਕੁਝ ਵੀ ਦੇਣ ਲਈ ਤਿਆਰ ਨਹੀਂ ਹੈ। ਸ਼ਿੰਗਾਰਾ ਸਿੰਘ ਘੜਕਾ ਨੇ ਕਿਹਾ ਕਿ ਭਾਰਤ ਸਰਕਾਰ ਦੀ ਵਿਦੇਸ਼ ਨੀਤੀ ਦੇਸ਼ ਦੇ ਲੋਕਾਂ ਲਈ ਘਾਤਕ ਸਿੱਧ ਹੋ ਰਹੀ ਹੈ, ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਤੇਲ ਤੇ ਗੈਸ ਦੀਆਂ ਕੀਮਤਾਂ ਵੱਧ ਰਹੀਆਂ ਹਨ ਤੇ ਆਰਜੀ ਥੁੜ੍ਹ ਪੈਦਾ ਕੀਤੀ ਜਾ ਰਹੀ ਹੈ। ਬਲਦੇਵ ਸਿੰਘ ਕੈਸ਼ੀਅਰ, ਤੇਜਿੰਦਰ ਸਿੰਘ ਕੱਲਾ ਚੇਅਰਮੈਨ, ਗੁਰਦੇਵ ਸਿੰਘ ਸੰਧੂ, ਬਲਵਿੰਦਰ ਸਿੰਘ, ਪ੍ਰਗਟ ਸਿੰਘ, ਮੰਗਲ ਸਿੰਘ ਸਰਹਾਲੀ, ਦਵਿੰਦਰ ਸਿੰਘ ਬਿੱਟੂ, ਓਕਾਰ ਸਿੰਘ, ਬਖਸ਼ੀਸ਼ ਸਿੰਘ ਜਵੰਧਾ, ਅਸ਼ਵਨੀ ਕੁਮਾਰ, ਧਰਮ ਸਿੰਘ ਪੱਟੀ ਆਦਿ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਕਸ਼ਮੀਰ ਸਿੰਘ ਬੁਰਜ, ਚਾਨਣ ਸਿੰਘ ਪੱਟੀ, ਗੋਪਾਲ ਸਿੰਘ, ਅਵਤਾਰ ਸਿੰਘ, ਗੁਰਨਾਮ ਸਿੰਘ, ਬਲਬੀਰ ਸਿੰਘ, ਬੀਰ ਮਸੀਹ, ਜੋਗਾ ਸਿੰਘ, ਭੁਪਿੰਦਰ ਸਿੰਘ, ਹਰਜਿੰਦਰ ਸਿੰਘ, ਮਹਿੰਦਰ ਸਿੰਘ ਢੋਟੀਆਂ, ਸੁਖਦੇਵ ਸਿੰਘ ਗੰਡੀਵਿੰਡ, ਨਿਰਮਲ ਸਿੰਘ, ਸੁਰਜੀਤ ਸਿੰਘ, ਕੁਲਵਿੰਦਰ ਸਿੰਘ, ਰਮੇਸ਼, ਸ਼ਕਤੀ ਕੁਮਾਰ, ਸ਼ਸ਼ੀ ਬਾਲਾ, ਸੋਮਨਾਥ, ਹਰਬੰਸ ਸਿੰਘ, ਪ੍ਰੀਤਮ ਸਿੰਘ, ਰਜਿੰਦਰ ਸਿੰਘ, ਦਲਬੀਰ ਸਿੰਘ, ਜਸਵੰਤ ਸਿੰਘ, ਨਿਰੰਜਨ ਸਿੰਘ, ਦਰਸ਼ਨ ਕੌਰ ਉਸਮਾ, ਬਾਗਾ ਸਿੰਘ, ਸੁਖਦੇਵ ਸਿੰਘ ਬਾਗੜੀਆਂ, ਸਿਮਰਜੀਤ ਕੌਰ, ਸੁਖਵਿੰਦਰਜੀਤ ਸਿੰਘ, ਬਚਿੱਤਰ ਸਿੰਘ, ਕੁਲਵੰਤ ਸਿੰਘ ਆਦਿ ਵੀ ਮੌਜੂਦ ਸਨ। ਮੀਟਿੰਗ ਦੇ ਅਖੀਰ ’ਚ ਪ੍ਰਧਾਨ ਬਲਦੇਵ ਸਿੰਘ ਕੱਲਾ ਨੇ ਸਫ਼ਲ ਮੀਟਿੰਗ ਲਈ ਸਾਥੀਆਂ ਨੂੰ ਵਧਾਈ ਦਿੱਤੀ ਤੇ ਸਹਿਯੋਗੀ ਸਾਥੀਆਂ ਦਾ ਧੰਨਵਾਦ ਕੀਤਾ।