ਕਈ ਪਰਿਵਾਰ ਭਾਜਪਾ ਵਿਚ ਹੋਏ ਸ਼ਾਮਲ, ਦਲਬੀਰ ਸਿੰਘ ਅਲਗੋਂ ਨੇ ਕੀਤਾ ਸਨਮਾਨਿਤ
ਲੋਕਾਂ ਨੇ ਵੱਡੇ ਇਕੱਠ ਦੇ ਰੂਪ ’ਚ ਦਲਬੀਰ ਸਿੰਘ ਅਲਗੋਂ ਦੇ ਗ੍ਰਹਿ ਵਿਖੇ ਆ ਕੇ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਬਣਨ ਦਾ ਫ਼ੈਸਲਾ ਲਿਆ
Publish Date: Wed, 24 Sep 2025 06:26 PM (IST)
Updated Date: Thu, 25 Sep 2025 04:00 AM (IST)
ਜਗਦੀਸ਼ ਰਾਜ•,ਪੰਜਾਬੀ ਜਾਗਰਣ, ਅਮਰਕੋਟ : ਵਿਧਾਨ ਸਭਾ ਹਲਕਾ ਖੇਮਕਰਨ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਕਈ ਮੋਹਤਬਰ ਪਰਿਵਾਰਾਂ ਸਮੇਤ ਸੈਂਕੜੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ ’ਚ ਸ਼ਮੂਲੀਅਤ ਕਰ ਲਈ ਹੈ। ਗੁਰਸਾਬ ਸਿੰਘ ਵਾੜਾ ਸ਼ੇਰ ਸਿੰਘ, ਬਲਜੀਤ ਸਿੰਘ ਵਾੜਾ ਸ਼ੇਰ ਸਿੰਘ, ਹਰਪਾਲ ਸਿੰਘ, ਸੁਖ ਮਿਸਤਰੀ , ਗੁਰਸੇਵਕ ਸਿੰਘ ਨੰਬਰਦਾਰ ਦੇ ਉੱਦਮਾਂ ਸਦਕਾ, ਪਿੰਡ ਥੇਹ ਸਰਹਾਲੀ, ਛੰਨਾਂ, ਅਲਗੋਂ ਖੁਰਦ ਅਤੇ ਵਾੜਾ ਸ਼ੇਰ ਸਿੰਘ ਦੀ ਸੰਗਤ ਨੇ ਵੱਡੇ ਇਕੱਠ ਦੇ ਰੂਪ ’ਚ ਦਲਬੀਰ ਸਿੰਘ ਅਲਗੋਂ ਦੇ ਗ੍ਰਹਿ ਵਿਖੇ ਆ ਕੇ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਬਣਨ ਦਾ ਫ਼ੈਸਲਾ ਲਿਆ। ਇਸ ਮੌਕੇ ਜੱਜ ਸਿੰਘ, ਅੰਗਰੇਜ਼ ਸਿੰਘ, ਕਰਨਦੀਪ ਸਿੰਘ, ਨਿਰਮਲ ਸਿੰਘ, ਸੁਖਵੰਤ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਹੀਰਾ ਸਿੰਘ, ਕੁਲਦੀਪ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਦਵਿੰਦਰ ਸਿੰਘ, ਸਾਰਜ ਸਿੰਘ, ਵਰਿੰਦਰ ਸਿੰਘ, ਹਰਜੀਤ ਸਿੰਘ, ਬਾਬਾ ਬੋਹੜ ਸਿੰਘ, ਬਲਦੇਵ ਸਿੰਘ, ਅਮ੍ਰਿਤਪਾਲ ਸਿੰਘ, ਰਾਜਵਿੰਦਰ ਕੌਰ, ਅਮਰੀਕ ਕੌਰ, ਪਰਮਜੀਤ ਕੌਰ, ਸੁਰਜੀਤ ਕੌਰ, ਅਮਨਦੀਪ ਕੌਰ, ਮਨਜੀਤ ਕੌਰ ਨੂੰ ਭਾਜਪਾ ਆਗੂ ਦਲਬੀਰ ਸਿੰਘ ਅਲਗੋਂ ਕੋਠੀ ਨੇ ਪਾਰਟੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਤੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਣ ’ਤੇ ਜੀ ਆਇਆਂ ਆਖਿਆ ਗਿਆ।