ਗੁਰੂ ਅਰਜਨ ਦੇਵ ਪਬਲਿਕ ਸਕੂਲ ’ਚ ਮਨਾਇਆ ਸ਼ਹੀਦੀ ਦਿਹਾੜਾ
ਸੰਸਥਾ ਦੇ ਪ੍ਰਧਾਨ ਰਵੀਇੰਦਰ ਸਿੰਘ ਸਭਰਾ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Publish Date: Tue, 24 Mar 2026 07:25 PM (IST)
Updated Date: Wed, 25 Mar 2026 04:08 AM (IST)

ਰਾਕੇਸ਼ ਨਈਅਰ,•ਪੰਜਾਬੀ ਜਾਗਰਣ, ਚੋਹਲਾ ਸਾਹਿਬ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਵਿਖੇ 23 ਮਾਰਚ ਦੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਸਮੇਂ ਪ੍ਰਿੰਸੀਪਲ ਡਾਕਟਰ ਪਰਮਿੰਦਰ ਕੌਰ ਖਹਿਰਾ ਨੇ ਕਿਹਾ ਕਿ ਅੱਜ ਕੌਮ ਇਨ੍ਹਾਂ ਸ਼ਹੀਦਾਂ ਦਾ 95ਵਾਂ ਸ਼ਹੀਦੀ ਦਿਵਸ ਪੂਰੇ ਇਨਕਲਾਬੀ ਜੋਸ਼ ਨਾਲ ਮਨਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਕਿਹਾ ਸੀ ਕਿ ਸਾਮਾਰਾਜਵਾਦ ਇਕ ਭੂਤਰਿਆ ਡਾਕੂ ਹੈ ਜੋ ਪੱਛੜੇ ਅਤੇ ਵਿਕਾਸ ਕਰ ਰਹੇ ਦੇਸ਼ਾਂ ਨੂੰ ਹਮੇਸ਼ਾਂ ਹਥਿਆਰਾਂ ਦੇ ਜ਼ੋਰ ਨਾਲ ਦਬਾ ਕੇ ਰੱਖਦਾ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਵਿਚਾਰਾਂ ਦੀ ਰੋਸ਼ਨੀ ’ਚ ਦੇਖੀਏ ਤਾਂ ਬੀਤੀ 28 ਫਰਵਰੀ ਨੂੰ ਇਜ਼ਰਾਈਲ ਅਮਰੀਕੀ ਗੱਠਜੋੜ ਨੇ ਇਰਾਨ ’ਤੇ ਬੰਬਾਂ ਦਾ ਮੀਂਹ ਵਰਾਉਂਦੇ ਹੋਏ ਹੋਰ ਜਾਨੀ ਮਾਲੀ ਨੁਕਸਾਨ ਤੋਂ ਇਲਾਵਾ 160 ਮਾਸੂਮ ਬੱਚੀਆਂ ਦੀ ਬੇਰਹਿਮ ਹੱਤਿਆ ਕੀਤੀ ਹੈ, ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਥੋੜ੍ਹੀ ਹੈ। ਇਸ ਤੋਂ ਉਪਰੰਤ ਸਕੂਲੀ ਬੱਚਿਆਂ ਨੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਭਾਸ਼ਣ, ਕਵਿਤਾਵਾਂ ਤੇ ਚਿੱਤਰਕਲਾ ਰਾਹੀਂ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸੰਸਥਾ ਦੇ ਪ੍ਰਧਾਨ ਰਵੀਇੰਦਰ ਸਿੰਘ ਸਭਰਾ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਹੋਰਨਾਂ ਤੋਂ ਇਲਾਵਾ ਜਸਦੀਪ ਕੌਰ, ਹਰਸਿਮਰਨ ਕੌਰ, ਹਰਪ੍ਰੀਤ ਕੌਰ, ਸੰਦੀਪ ਕੌਰ, ਨਵਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਕਾਮਨਪ੍ਰੀਤ ਕੌਰ, ਅਕਾਸ਼ਦੀਪ ਕੌਰ, ਸੰਦੀਪ ਕੌਰ, ਜਸ਼ਨਪ੍ਰੀਤ ਕੌਰ, ਅਰਸ਼ਨੂਰ ਕੌਰ, ਲਵਨੀਤ ਕੌਰ ਸਮੇਤ ਸਮੂਹ ਸਟਾਫ਼ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।