ਬਾਬਾ ਦਯਾ ਸਿੰਘ ਜੀ ਦੀ ਬਰਸੀ ਸਮਾਗਮ ਮੌਕੇ ਲਾਇਆ ਮੈਡੀਕਲ ਕੈਂਪ
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
Publish Date: Tue, 20 Jan 2026 04:52 PM (IST)
Updated Date: Wed, 21 Jan 2026 04:04 AM (IST)
ਕਾਰਜ ਸਿੰਘ ਬਿੱਟੂ•,ਪੰਜਾਬੀ ਜਾਗਰਣ, ਸੁਰਸਿੰਘ : ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ ਗਿਆਰਵੇਂ ਜਾਨਸ਼ੀਨ ਸ੍ਰੋਮਣੀ ਪੰਥਕ ਸੇਵਕ ਸੰਤ ਬਾਬਾ ਦਯਾ ਸਿੰਘ ਜੀ ਸੁਰਸਿੰਘ ਵਾਲਿਆਂ ਦੀ 12ਵੀਂ ਬਰਸੀ ਨੂੰ ਸਮਰਪਿਤ ਦਲ ਪੰਥ ਦੇ ਮੁਖੀ ਮਹਾਪੁਰਖ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਨਿਊ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸੁਰਸਿੰਘ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ। ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਡਾ.ਤੇਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ਹੋਏ ਮਾਰਗ ’ਤੇ ਚੱਲਦਿਆਂ ਲੋਕ ਭਲਾਈ ਦੇ ਕਾਰਜ ਕਰਨੇ ਚਾਹੀਦੇ ਹਨ।
ਕੈਂਪ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਕੈਂਪ 'ਚ ਪਹੁੰਚ ਕੇ ਲਾਹਾ ਲਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਡਾ. ਤੇਜਿੰਦਰ ਸਿੰਘ ਢਿੱਲੋਂ ਸੁਰਸਿੰਘ, ਡਾ. ਭੁਪਿੰਦਰ ਸਿੰਘ ਧਾਮੀ, ਡਾ.ਜਗਦੀਸ਼ ਸਿੰਘ, ਡਾ. ਬਲਜਿੰਦਰ ਸਿੰਘ, ਡਾ. ਨਿਰਮਲ ਸਿੰਘ, ਡਾ. ਅਕਾਸ਼ਦੀਪ ਸਿੰਘ, ਡਾ. ਜੋਬਨਜੀਤ ਸਿੰਘ, ਡਾ. ਜਸਕਰਨ ਸਿੰਘ, ਗੁਰਬੀਰ ਸਿੰਘ, ਗੁਰਭੇਜ ਸਿੰਘ ਲੈਬ ਵਾਲੇ ਆਦਿ ਹਾਜ਼ਰ ਸਨ।