ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਬਰਾਮਦ ਹੋਏ ਮੋਬਾਈਲ ਫੋਨ
ਹਵਾਲਾਤੀਆਂ ਦੀ ਚੈਕਿੰਗ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਨੌਂ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜਿਨ੍ਹਾਂ ਨੂੰ ਕਬਜ਼ੇ ’ਚ ਲੈ ਕੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।
Publish Date: Sun, 18 Jan 2026 04:37 PM (IST)
Updated Date: Mon, 19 Jan 2026 04:03 AM (IST)
ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਦੀ ਚੈਕਿੰਗ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਨੌਂ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜਿਨ੍ਹਾਂ ਨੂੰ ਕਬਜ਼ੇ ’ਚ ਲੈ ਕੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜੇਲ੍ਹ ’ਚ ਚੈਕਿੰਗ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਲੰਗਿਆਣਾ ਕੋਲੋਂ ਸਮਾਰਟ ਫੋਨ ਸਣੇ ਸਿਮ ਬਰਾਮਦ ਕੀਤਾ।
ਜਦੋਂਕਿ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮਨਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਖਵਾਸਪੁਰ ਕੋਲੋਂ ਦੋ ਸਮਾਰਟ ਫੋਨ ਸਣੇ ਸਿਮ ਤੇ ਰਮਨ ਕੁਮਾਰ ਪੁੱਤਰ ਸਤਪਾਲ ਵਾਸੀ ਡੇਰਾ ਬਾਬਾ ਨਾਨਕ ਕੋਲੋਂ ਦੋ ਕੀਪੈਡ ਵਾਲੇ ਫੋਨ, ਇਕ ਸਮਾਰਟ ਫੋਨ ਸਣੇ ਸਿਮ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੈਕਿੰਗ ਦੌਰਾਨ ਦੌਲਤ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਜੋੜਾ ਕੋਲੋਂ ਇਕ ਕੀਪੈਡ ਵਾਲਾ ਫੋਨ ਜਿੱਥੇ ਬਰਾਮਦ ਕੀਤਾ, ਉੱਥੇ ਹੀ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅਮਰਜੀਤ ਸਿੰਘ ਪੁੱਤਰ ਗਰਦੇਵ ਸਿੰਘ ਵਾਸੀ ਮਾਹੀ ਮਨੂ ਅਜਨਾਲਾ, ਜੋਧਬੀਰ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਅਦਾਦੀਪੁਰ ਤੇ ਮਨਜਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਕਲਾਨੌਰ ਕੋਲੋਂ ਤਿੰਨ ਕੀਪੈਡ ਵਾਲੇ ਫੋਨ ਤੇ ਤਿੰਨ ਸਿਮ ਕਾਰਡ ਬਰਾਮਦ ਕੀਤੇ ਹਨ।
ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਬਰਾਮਦ ਹੋਏ ਫੋਨ ਕਬਜ਼ੇ ’ਚ ਲੈ ਕੇ ਉਕਤ ਹਵਾਲਾਤੀਆਂ ਵਿਰੁੱਧ ਪੰਜ ਮੁਕੱਦਮੇ ਦਰਜ ਕੀਤੇ ਹਨ। ਜਿਨ੍ਹਾਂ ਦੀ ਜਾਂਚ ਸਬ-ਇੰਸਪੈਕਟਰ ਰਾਣੀ ਕੌਰ, ਏਐੱਸਆਈ ਨਿਸ਼ਾਨ ਸਿੰਘ ਤੇ ਏਐੱਸਆਈ ਅਰਜਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ।