ਸਰਬਜੀਤ ਸਿੰਘ ਛੀਨਾ, ਖਾਲੜਾ

ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖਾਲੜਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਨਾਂ੍ਹ ਦੇ ਨਾਲ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ, ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ, ਸਿਵਲ ਸਰਜਨ ਡਾ. ਸੀਮਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ, ਸੀਨੀਅਰ ਮੈਡੀਕਲ ਅਫਸਰ ਡਾ. ਕੁਲਤਾਰ ਸਿੰਘ ਵੀ ਮੌਜੂਦ ਰਹੇ। ਜ਼ਿਲ੍ਹੇ ਦਾ ਦੂਸਰਾ ਆਮ ਆਦਮੀ ਕਲੀਨਿਕ ਪਿੰਡ ਬਾਸਰਕੇ ਵਿਖੇ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਮੰਗਲਵਾਰ ਨੂੰ ਕੀਤਾ ਗਿਆ।

ਇਸ ਮੌਕੇ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਉਤਸਵ ਮੌਕੇ ਲੋਕਾਂ ਨੂੰ ਪਹਿਲੇ ਪੜਾਅ ਤਹਿਤ ਅੱਜ ਪੂਰੇ ਸੂਬੇ 'ਚ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨਾਂ੍ਹ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਮੀਤ ਹੇਅਰ ਨੇ ਕਿਹਾ ਕਿ ਇਨਾਂ੍ਹ ਕਲੀਨਿਕਾਂ ਦੀ ਸਥਾਪਨਾ ਨਾਲ ਹਰ ਇਕ ਵਰਗ ਨੂੰ ਮਿਆਰੀ ਸਿਹਤ ਸਹੂਲਤਾਂ ਉਨਾਂ੍ਹ ਦੇ ਦਰਵਾਜ਼ੇ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।

ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਇਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ।

ਪਿੰਡ ਬਾਸਰਕੇ ਵਿਖੇ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ 'ਚ ਧੁੰਨ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕ ਹਰ ਇਕ ਵਰਗ ਦੇ ਲਈ ਵਰਦਾਨ ਸਾਬਿਤ ਹੋਣਗੇ।

ਧੁੰਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਸੂਬੇ ਦੇ ਸਿਹਤ ਢਾਂਚੇ ਨੂੰ ਦਿਨੋਂ ਦਿਨ ਬਿਹਤਰ ਕੀਤਾ ਜਾ ਰਿਹਾ ਹੈ, ਇਹੀ ਕਾਰਨ ਹੈ ਕਿ ਇਨਾਂ੍ਹ ਆਮ ਆਦਮੀ ਕਲੀਨਿਕ ਵਿਚ ਮਰੀਜ਼ਾਂ ਦੇ ਮੈਡੀਕਲ ਟੈਸਟ ਅਤੇ ਬਹੁਤ ਹੀ ਵਧੀਆ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਮੌਕੇ ਡਾ. ਕਮਲਪ੍ਰਰੀਤ ਸਿੰਘ, ਡਾ. ਹਰਕੀਰਤ ਕੌਰ, ਡਾ. ਜੀਵਨਦੀਪ ਸਿੰਘ, ਡਾ. ਧੀਰਜ ਸ਼ਰਮਾ, ਬਲਾਕ ਐਜੂਕੇਟਰ ਨਵੀਨ ਕਾਲੀਆ, ਫਾਰਮੇਸੀ ਅਫਸਰ ਰਾਮ ਕੁਮਾਰ, ਫਾਰਮੇਸੀ ਅਫਸਰ ਜਸਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਸਲਵਿੰਦਰ ਸਿੰਘ, ਰਣਬੀਰ ਸਿੰਘ, ਐੱਲਐੱਚਵੀ ਰਾਜਵਿੰਦਰ ਕੌਰ, ਨਿੰਦਰਜੀਤ ਕੌਰ, ਏਐੱਨਐੱਮ ਨਰਿੰਦਰ ਕੌਰ, ਰਮਜੀਤ ਕੌਰ, ਹਰ ਸੰਗੀਤ ਕੌਰ, ਨਵਪ੍ਰਰੀਤ ਕੌਰ, ਕੰਵਲਜੀਤ, ਸੁਖਵਿੰਦਰਪਾਲ ਸਿੰਘ, ਸੁਖਦੇਵ ਸਿੰਘ, ਗੁਰਸਾਹਿਬ ਸਿੰਘ ਆਦਿ ਮੌਜੂਦ ਰਹੇ।