ਬ੍ਰਿਟਿਸ਼ ਵਿਕਟੋਰੀਆ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ
ਵਿਦਿਆਰਥੀਆਂ ਨੂੰ ਮਾਪਿਆਂ ਦੀ ਇੱਜਤ ਕਰਨ ਤੇ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
Publish Date: Sat, 09 May 2026 04:09 PM (IST)
Updated Date: Sun, 10 May 2026 04:01 AM (IST)

ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਦੁਨੀਆ ਭਰ ’ਚ ਮਾਂ ਪ੍ਰਤੀ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਦਿਹਾੜਾ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਨਾਮਵਰ ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਆਡੀਟੋਰੀਅਮ ਚ ਕਰਵਾਇਆ ਗਿਆ। ਜਿਸ ’ਚ ਸੰਸਥਾ ਦੇ ਬੱਚਿਆਂ ਤੇ ਉਨ੍ਹਾਂ ਦੀਆਂ ਮਾਤਾਵਾਂ ਨੇ ਬੜੀ ਖੁਸ਼ੀ ਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਵੱਲੋਂ ਬਹੁਤ ਹੀ ਖੂਬਸੂਰਤ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਮੌਕੇ ਬੱਚਿਆਂ ਨੇ ਗੀਤ, ਕਵਿਤਾਵਾਂ, ਡਾਂਸ ਆਦਿ ਪੇਸ਼ ਕਰਕੇ ਮਾਂ ਦੇ ਸਤਿਕਾਰ ਅਤੇ ਪਿਆਰ ਨੂੰ ਪ੍ਰਗਟਾਇਆ। ਬੱਚਿਆਂ ਦੀਆਂ ਮਾਤਾਵਾਂ ਨੇ ਵੀ ਬੜੇ ਉਤਸ਼ਾਹ ਨਾਲ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ’ਚ ਭਾਗ ਲੈਂਦਿਆਂ ਜਿੱਥੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ, ਉੱਥੇ ਮਾਂ ਤੇ ਬੱਚਿਆਂ ਦੇ ਰਿਸ਼ਤੇ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮਡੀ ਸਾਹਿਲ ਪੱਬੀ ਅਤੇ ਪ੍ਰਿੰਸੀਪਲ ਕੋਮਲ ਸ਼ਰਮਾ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਮਾਂ ਸਾਡੇ ਜੀਵਨ ਦੀ ਪਹਿਲੀ ਅਧਿਆਪਕ ਹੁੰਦੀ ਹੈ ਤੇ ਉਸਦਾ ਸਤਿਕਾਰ ਕਰਨਾ ਹਰ ਇਕ ਦਾ ਫਰਜ਼ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਪਿਆਂ ਦੀ ਇੱਜਤ ਕਰਨ ਤੇ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਅੰਤ ’ਚ ਸਕੂਲ ਪ੍ਰਬੰਧਕਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ’ਚ ਜੇਤੂ ਰਹੀਆਂ ਮਾਤਾਵਾਂ ਨੂੰ ਸਨਮਾਨਿਤ ਕੀਤਾ ਤੇ ਪ੍ਰਿੰਸੀਪਲ ਕੋਮਲ ਸ਼ਰਮਾ ਵੱਲੋਂ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।