ਮੋਟਰਸਾਈਕਲ ਸਵਾਰ ਨੂੰ ਕਾਰ ਨੇ ਮਾਰੀ ਟੱਕਰ, ਇਲਾਜ ਦੌਰਾਨ ਮੌਤ
ਗੰਭੀਰ ਹਾਲਤ ’ਚ ਜ਼ਖ਼ਮੀ ਹੋਏ ਉਕਤ ਵਿਅਕਤੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
Publish Date: Mon, 12 Jan 2026 06:22 PM (IST)
Updated Date: Tue, 13 Jan 2026 04:09 AM (IST)

ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹੇ ਦੇ ਪਿੰਡ ਗੱਗੂਬਆ ਦੇ ਅੱਡੇ ਉੱਪਰ ਮੋਟਰਸਾਈਕਲ ਸਵਾਰ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਗੰਭੀਰ ਹਾਲਤ ’ਚ ਜ਼ਖ਼ਮੀ ਹੋਏ ਉਕਤ ਵਿਅਕਤੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਥਾਣਾ ਝਬਾਲ ਦੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਮਨਦੀਪ ਸਿੰਘ ਮੰਨਾ ਵਾਸੀ ਪਿੰਡ ਸੋਹਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 6 ਜਨਵਰੀ ਦੀ ਦੁਪਹਿਰ ਕਰੀਬ ਸਵਾ ਦੋ ਵਜੇ ਉਹ ਤੇ ਉਸਦਾ ਪਿਤਾ ਬਲਬੀਰ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀਬੀ46 ਏ 0105 ’ਤੇ ਸਵਾਰ ਹੋ ਪਿੰਡ ਦੁਬਲੀ ਜਾ ਰਹੇ ਸੀ। ਉਹ ਅੱਡਾ ਗੱਗੋਬੂਆ ਵਿਖੇ ਆਪਣੇ ਪਿਤਾ ਜੋ ਮੋਟਰਸਾਈਕਲ ਚਲਾ ਰਹੇ ਸਨ ਨੂੰ ਰੋਕਿਆ ਤੇ ਕੁਝ ਦੇਰ ਲਈ ਪਿੰਡ ਦੇ ਹੀ ਲੜਕੇ ਮਨਜੀਤ ਸਿੰਘ ਨੂੰ ਮਿਲਣ ਲਈ ਚਲਾ ਗਿਆ। ਇਸੇ ਦੌਰਾਨ ਇਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਹਾਦਸੇ ਤੋਂ ਬਾਅਦ ਚਾਲਕ ਕਾਰ ਵੀ ਭਜਾ ਕੇ ਲੈ ਗਿਆ। ਉਸ ਨੇ ਆਪਣੇ ਪਿਤਾ ਨੂੰ ਗੰਭੀਰ ਹਾਲਤ ’ਚ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਤਸਵੀਰ ਸਿੰਘ ਨੇ ਦੱਸਿਆ ਕਿ ਕਾਰ ਦੇ ਫ਼ਰਾਰ ਚਾਲਕ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ ਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।