ਨਗਰ ਕੌਂਸਲਰ ਪ੍ਰਧਾਨ ਨੇ 113 ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨਾਂ ਦੇ ਮਨਜ਼ੂਰੀ ਪੱਤਰ ਵੰਡੇ
ਸਰਕਾਰ ਵੱਲੋਂ ਹੈਲਥ ਕੈਂਪ ਲਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਕੈਂਪਾਂ ਦਾ ਲਾਹਾ ਲੈ ਕੇ ਹੈਲਥ ਕਾਰਡ ਬਣਾਏ ਜਾਣ
Publish Date: Wed, 08 Apr 2026 06:53 PM (IST)
Updated Date: Thu, 09 Apr 2026 04:06 AM (IST)

ਨਗਰ ਕੌਂਸਲਰ ਪ੍ਰਧਾਨ ਨੇ 113 ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨਾਂ ਦੇ ਮਨਜ਼ੂਰੀ ਪੱਤਰ ਵੰਡੇ ਪੰਜਾਬ ਪੂਰੀ ਤਰ੍ਹਾਂ ਵਿਕਾਸ ਦੀਆਂ ਲੀਹਾਂ ’ਤੇ ਚੱਲ ਰਿਹਾ ਹੈ- ਸੁਰਿੰਦਰਪਾਲ ਕੌਰ ਭੁੱਲਰ ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਨਗਰ ਕੌਂਸਲਰ ਪ੍ਰਧਾਨ ਬੀਬੀ ਲਖਬੀਰ ਕੌਰ ਭੁੱਲਰ, ਈਓ ਧਰਮਪਾਲ ਸਿੰਘ ਵੱਲੋਂ ਬੀਤੇ ਦਿਨ ਪੱਟੀ ਸ਼ਹਿਰ ਨਿਵਾਸੀਆਂ ਦੇ ਕੱਚੇ ਮਕਾਨਾਂ ਵਾਲੇ 113 ਲੋੜਵੰਦ ਪਰਿਵਾਰਾਂ ਨੂੰ ਮਕਾਨ ਪੱਕੇ ਕਰਨ ਲਈ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਪੱਟੀ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਧਰਮਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਬੀਬਾ ਭੁੱਲਰ ਨੇ ਕਿਹਾ ਕਿ ਅੱਜ ਪੰਜਾਬ ਪੂਰੀ ਤਰ੍ਹਾਂ ਵਿਕਾਸ ਦੀਆਂ ਲੀਹਾਂ ਤੇ ਚੱਲ ਰਿਹਾ ਹੈ। ਜਿਸਦੇ ਤਹਿਤ ਪਿੰਡਾਂ ਅਤੇ ਸ਼ਹਿਰ ਅੰਦਰ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ। ਪੰਜਾਬ ਸਰਕਾਰ ਹਰ ਇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ। ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ। ਜਿਵੇਂ ਕਿ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਤੀਰਥ ਯਾਤਰਾ, ਬੱਚਿਆਂ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਆਦਿ ਤੋਂ ਇਲਾਵਾ ਹੋਰ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਹੈਲਥ ਕੈਂਪ ਲਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਕੈਂਪਾਂ ਦਾ ਲਾਹਾ ਲੈ ਕੇ ਹੈਲਥ ਕਾਰਡ ਬਣਾਏ ਜਾਣ ਤਾਂ ਕਿ ਹਰੇਕ ਪਰਿਵਾਰ 10 ਲੱਖ ਰੁਪਏ ਤਕ ਕੈਸ਼ਲੈਸ ਇਲਾਜ ਦਾ ਲਾਹਾ ਲੈ ਸਕੇ। ਇਸ ਯੋਜਨਾ ਤਹਿਤ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ’ਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਬਿਜਲੀ ਮੁਫ਼ਤ, ਸੜਕਾਂ ਦਾ ਕੰਮ ਤੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਰੁਜ਼ਗਾਰ ਦੇ ਮੋਰਚੇ ’ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸਿਰਫ ਚਾਰ ਸਾਲਾਂ ’ਚ 65 ਹਜ਼ਾਰ 264 ਸਰਕਾਰੀ ਨੌਕਰੀਆਂ ਦੇ ਕੇ ਪੰਜਾਬ ਦੇ ਇਤਿਹਾਸ ’ਚ ਨਵਾਂ ਰਿਕਾਰਡ ਬਣਾਇਆ ਗਿਆ ਹੈ। ਸਿੱਖਿਆ, ਪੁਲਿਸ, ਬਿਜਲੀ, ਸਿਹਤ ਤੇ ਸਥਾਨਕ ਸਰਕਾਰਾਂ ਵਰਗੇ ਖੇਤਰਾਂ ’ਚ ਕੀਤੀਆਂ ਗਈਆਂ ਇਹ ਭਰਤੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਿਰਫ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਇਸ ਮੌਕੇ ਚੇਅਰਮੈਨ ਗੁਰਪਿੰਦਰ ਸਿੰਘ ਉੱਪਲ, ਨਗਰ ਕੌਂਸਲ ਦੇ ਪ੍ਰਧਾਨ ਬੀਬੀ ਲਖਬੀਰ ਕੌਰ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਇਸ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਕੌਂਸਲਰ ਕਮਲ ਕੁਮਾਰ, ਕੌਂਸਲਰ ਸੂਰਜ ਕੁਮਾਰ, ਕੌਂਸਲਰ ਅਸ਼ਵਨੀ ਕੁਮਾਰ, ਕੌਂਸਲਰ ਹਰਜਿੰਦਰ ਪੱਪੂ, ਕੌਂਸਲਰ ਲਾਲੀ ਮੰਡ, ਕੌਂਸਲਰ ਧਰਮਿੰਦਰ ਸਿੰਘ, ਜੱਜ ਸਿੰਘ ਮਾਲੜਾ, ਧਰਮਵੀਰ ਧਨੋਆ, ਬਲਜਿੰਦਰ ਸਿੰਘ, ਬਿੱਲਾਂ ਜੋਸਨ, ਮਲਕੀਅਤ ਸਿੰਘ ਮੱਲੂ, ਸੁਖਨਿੰਦਰ ਸਿੰਘ, ਗੁਰਚੇਤ ਬਰਾੜ, ਰਣਜੀਤ ਸਿੰਘ ਮਾਹਲਾ ਆਦਿ ਹਾਜ਼ਰ ਸਨ।