350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਤਰਨਤਾਰਨ ’ਚ ਸਜਿਆ ਵਿਸ਼ਾਲ ਨਗਰ ਕੀਰਤਨ
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਤਰਨਤਾਰਨ ’ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜੋੜਾ ਘਰ ਸੇਵਕ ਜਥਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸਜਾਏ ਗਏ। ਇਸ ਨਗਰ ਕੀਰਤਨ ਵਿੱਚ ਸ਼ਹਿਰ ਦੀ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ।
Publish Date: Mon, 24 Nov 2025 01:14 PM (IST)
Updated Date: Mon, 24 Nov 2025 01:18 PM (IST)
ਸਟਾਫ ਰਿਪੋਰਟਰ,ਪੰਜਾਬੀ ਜਾਗਰਣ, ਤਰਨਤਾਰਨ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਤਰਨਤਾਰਨ ’ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜੋੜਾ ਘਰ ਸੇਵਕ ਜਥਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸਜਾਏ ਗਏ। ਇਸ ਨਗਰ ਕੀਰਤਨ ਵਿੱਚ ਸ਼ਹਿਰ ਦੀ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ।
ਉੱਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ । ਨਗਰ ਕੀਰਤਨ ਦਾ ਸ਼ਹਿਰ ਵਿੱਚ ਕਈ ਥਾਈਂ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸੰਗਤਾਂ ਲਈ ਲੰਗਰ ਵੀ ਲਗਾਏ ਗਏ। ਉੱਥੇ ਹੀ ਗੁਰੂ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਕਰਕੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ। ਦੱਸ ਦਈਏ ਕਿ ਜੋੜਾ ਘਰ ਸੇਵਕ ਜਥੇ ਵੱਲੋਂ ਪੰਦਰਾਂ ਦਿਨਾਂ ਗੁਰਮਤਿ ਸਮਾਗਮ ਵੀ ਆਰੰਭ ਕੀਤੇ ਗਏ ਹਨ, ਜੋ 29 ਨਵੰਬਰ ਤੱਕ ਜਾਰੀ ਰਹਿਣਗੇ ।