- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੇਤ ਮਹੀਨੇ ਦੇ ਨਰਾਤੇ ਹਰ ਸਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਇਸ ਵਾਰ ਵੀ 19 ਮਾਰਚ ਨੂੰ ਮੰਦਰ ’ਚ ਨਰਾਤਿਆਂ ਦੀ ਸ਼ੁਰੂਆਤ ਕੀਤੀ ਗਈ ਸੀ

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਬਗਲਾ ਮੁਖੀ ਧਾਮ ਪੱਟੀ ਵਿਖੇ ਚੇਤ ਦੇ ਨਵਰਾਤਰਿਆਂ ਦੇ ਪਵਿੱਤਰ ਮੌਕੇ ਲੱਗਿਆ ਧਾਰਮਿਕ ਮੇਲਾ ਭਗਤੀਮਈ ਮਾਹੌਲ ’ਚ ਸਮਾਪਤ ਹੋ ਗਿਆ। ਸਮਾਪਤੀ ਮੌਕੇ ਕੰਜਕ ਪੂਜਨ ਕੀਤਾ ਗਿਆ ਤੇ ਦੋ ਕੁਇੰਟਲ ਫੁੱਲਾਂ ਦੀ ਵਰਖਾ ਕਰ ਕੇ ਮਾਤਾ ਰਾਣੀ ਦਾ ਸਵਾਗਤ ਕੀਤਾ ਗਿਆ।
ਮੇਲੇ ਦੌਰਾਨ ਭਜਨ ਗਾਇਕ ਸਤਨਾਮ ਸਹਿਦੇਵ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪ੍ਰਭੂ ਰਾਮ ਤੇ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ, ਜਿਸ ਨਾਲ ਸਾਰਾ ਮਾਹੌਲ ਭਗਤੀ ਰੰਗ ’ਚ ਰੰਗਿਆ ਗਿਆ। ਇਸ ਮੌਕੇ ਬਾਲ ਕੰਨਿਆ ਡਾਂਡੀਆ ਮੰਡਲ ਪੱਟੀ ਵੱਲੋਂ ਖੂਬਸੂਰਤ ਡਾਂਡੀਆ ਪੇਸ਼ਕਾਰੀ ਕੀਤੀ ਗਈ, ਜਿਸ ਨੇ ਸੰਗਤਾਂ ਦਾ ਮਨ ਮੋਹ ਲਿਆ। ਆਰਤੀ ਸਮੇਂ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਮਾਤਾ ਰਾਣੀ ਦੇ ਚਰਨਾਂ ’ਚ ਨਤਮਸਤਕ ਹੋਏ।
ਮੁੱਖ ਸੇਵਾਦਾਰ ਮਹੰਤ ਰਵੀ ਪੁਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੇਤ ਮਹੀਨੇ ਦੇ ਨਰਾਤੇ ਹਰ ਸਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਇਸ ਵਾਰ ਵੀ 19 ਮਾਰਚ ਨੂੰ ਮੰਦਰ ’ਚ ਨਰਾਤਿਆਂ ਦੀ ਸ਼ੁਰੂਆਤ ਕੀਤੀ ਗਈ ਸੀ ਤੇ ਪੂਰੇ ਹਫ਼ਤੇ ਦੌਰਾਨ ਸੰਗਤਾਂ ਵੱਲੋਂ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸੰਗਤਾਂ ਨੇ ਮਾਤਾ ਜੀ ਦੇ ਚਰਨਾਂ ’ਚ ਨਾਰੀਅਲ ਭੇਟ ਕਰ ਕੇ ਸ਼ਰਧਾ ਪ੍ਰਗਟਾਈ ਤੇ ਆਤਮਿਕ ਖ਼ੁਸ਼ੀ ਪ੍ਰਾਪਤ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਅੱਜ ਨਰਾਤਿਆਂ ਦਾ ਭੋਗ ਪਾਇਆ ਗਿਆ ਤੇ ਸਰਬੱਤ ਦੇ ਭਲੇ ਲਈ ਮਾਂ ਭਗਵਤੀ ਦੇ ਚਰਨਾਂ ’ਚ ਅਰਦਾਸ ਕੀਤੀ ਗਈ। ਇਸ ਮੌਕੇ ਮਹੰਤ ਰਵੀ ਪੁਰੀ ਨੇ ਕਿਹਾ ਕਿ ਅੱਜ ਦੇ ਦਿਨ ਹੀ ਭਗਵਾਨ ਵਿਸ਼ਨੂੰ ਦੇ ਸੱਤਵੇਂ ਅਵਤਾਰ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਜਨਮ ਹੋਇਆ ਸੀ, ਜਿਨ੍ਹਾਂ ਨੂੰ ਮਰਿਆਦਾ ਪੁਰਸ਼ੋਤਮ ਕਿਹਾ ਜਾਂਦਾ ਹੈ। ਉਨ੍ਹਾਂ ਆਪਣੇ ਜੀਵਨ ’ਚ ਪੁੱਤਰ, ਪਤੀ, ਰਾਜਾ ਤੇ ਯੋਧਾ ਵਜੋਂ ਹਰ ਮਰਿਆਦਾ ਨੂੰ ਬਾਖ਼ੂਬੀ ਨਿਭਾਇਆ ਤੇ ਮਨੁੱਖਤਾ ਨੂੰ ਉੱਚ ਆਦਰਸ਼ ਦਿੱਤੇ।
ਇਸ ਮੌਕੇ ਅਚਾਰੀਆ ਅਸ਼ਵਨੀ ਸ਼ਰਮਾ, ਅਚਾਰੀਆ ਸੁਨੀਲ ਸ਼ਰਮਾ, ਅਚਾਰੀਆ ਯਾਦਵਿੰਦਰ ਸ਼ਰਮਾ, ਅਚਾਰੀਆ ਸਾਵਣ ਸ਼ਰਮਾ, ਅਚਾਰੀਆ ਸੰਤੋਸ਼ ਸ਼ਰਮਾ, ਮਨਿੰਦਰ ਸਿੰਘ ਸੇਖੋਂ, ਗੌਰਵ ਪਾਠਕ, ਰਾਘਵ ਪਾਠਕ, ਦੀਪਕ ਮਹਿਤਾ, ਕਰਮ ਸਿੰਘ, ਸੁਖਜਿੰਦਰ ਪਟਵਾਰੀ, ਲਲਿਤ ਸੇਠੀ, ਲਲਿਤ ਸੁਧੀਰ, ਪਵਨ ਜੈਨ, ਰੋਬਿਨ ਸ਼ਰਮਾ, ਮੋਹਿਤ ਸ਼ਰਮਾ, ਸ਼ੁਭਮ ਸ਼ਰਮਾ, ਸੰਨੀ ਸ਼ਰਮਾ, ਰਘੂ ਸ਼ਰਮਾ, ਅਮਿਤ ਅਰੋੜਾ, ਅਨਿਲ ਸੇਠੀ, ਲਵ ਬਲੀਮ, ਐਸ਼ ਨੂਰ, ਅਕਸ਼ੈ ਖੰਨਾ, ਸੋਨੂੰ ਅਰੋੜਾ, ਕ੍ਰਿਸ਼ ਨਰੂਲਾ, ਪਾਲ ਭੰਡਾਰੀ, ਬਲਬੀਰ ਸਿੰਘ, ਇੰਦਰ ਸਹਿਗਲ, ਮਨਦੀਪ ਕਾਲਾ, ਇੰਦਰਜੀਤ, ਅਜੈ ਕੁਮਾਰ ਅਤੇ ਪ੍ਰੇਮ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਸਮਾਗਮ ਦੇ ਅੰਤ ’ਚ ਸਾਰੇ ਇਲਾਕੇ ’ਚ ਧਾਰਮਿਕ ਤੇ ਭਗਤੀਮਈ ਮਾਹੌਲ ਦੇ ਦਰਸ਼ਨ ਹੋਏ ਤੇ ਸੰਗਤਾਂ ਵੱਲੋਂ ਅਗਲੇ ਸਾਲ ਵੀ ਇਸੇ ਤਰ੍ਹਾਂ ਦੇ ਭੋਜਨ ਪ੍ਰੋਗਰਾਮ ਹੋਣ ਦੀ ਉਮੀਦ ਜਤਾਈ।