ਗੁਆਂਢੀਆਂ ਨੇ ਇਕ ਘਰ ’ਤੇ ਹਮਲਾ ਕਰ ਕੇ ਕੀਤੀ ਭੰਨਤੋੜ, ਪੁਲਿਸ ਵੱਲੋਂ ਜਾਂਚ ਸ਼ੁਰੂ
ਅੱਜ ਤੀਸਰੀ ਵਾਰ ਫਿਰ ਉਕਤ ਲੋਕਾਂ ਨੇ ਝਗੜਾ ਕੀਤਾ ਹੈ।
Publish Date: Wed, 28 Jan 2026 06:50 PM (IST)
Updated Date: Thu, 29 Jan 2026 04:07 AM (IST)
ਦੀਪਕ ਕੁਮਾਰ,•ਪੰਜਾਬੀ ਜਾਗਰਣ, ਪੱਟੀ ਮੋੜ : ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਬੰਗਲਾ ਰਾਏ ਵਿਖੇ ਗਵਾਂਢੀਆਂ ਵੱਲੋਂ ਇਕ ਘਰ ਉੱਪਰ ਕਥਿਤ ਤੌਰ ’ਤੇ ਹਮਲਾ ਕਰਕੇ ਸਮਾਨ ਦੀ ਭੰਨ ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਲਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਬੰਗਲਾ ਰਾਏ ਨੇ ਦੱਸਿਆ ਕਿ ਉਨ੍ਹਾਂ ਦੇ ਗੁਵਾਂਢ ’ਚ ਰਹਿੰਦੇ ਲੋਕਾਂ ਨੇ ਦੋ ਦਰਜਨ ਦੇ ਕਰੀਬ ਵਿਅਕਤੀ ਇਕੱਤਰ ਕਰਕੇ ਮਾਰੂ ਹਥਿਆਰਾਂ ਨਾਲ ਉਨ੍ਹਾਂ ਦੇ ਘਰ ਉੱਪਰ ਹਮਲਾ ਕਰ ਦਿੱਤਾ। ਉਨ੍ਹਾਂ ਨੇ ਆਪਣਾ ਬਾਹਰਲਾ ਦਰਵਾਜਾ ਬੰਦ ਕਰ ਦਿੱਤਾ ਤਾਂ ਉਕਤ ਲੋਕਾਂ ਨੇ ਦਰਵਾਜ਼ੇ ਦੀ ਵੀ ਭੰਨਤੋੜ ਕੀਤੀ ਅਤੇ ਇੱਟਾਂ ਰੋੜੇ ਚਲਾਏ । ਉਨ੍ਹਾਂ ਕਿਹਾ ਪਹਿਲਾਂ ਵੀ ਝਗੜਾ ਹੋਇਆ ਸੀ, ਜਿਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਅੱਜ ਤੀਸਰੀ ਵਾਰ ਫਿਰ ਉਕਤ ਲੋਕਾਂ ਨੇ ਝਗੜਾ ਕੀਤਾ ਹੈ। ਇਸ ਸਬੰਧੀ ਜਦੋਂ ਇਲਾਕੇ ਨਾਲ ਸਬੰਧਤ ਪੁਲਿਸ ਚੌਕੀ ਤੂਤ ਦੇ ਇੰਚਾਰਜ ਏਐੱਸਆਈ ਗੱਜਣ ਸਿੰਘ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਨੇ ਦੱਸਿਆ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਪਾਰਟੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਮੁਲਜਮਾਂ ਨੂੰ ਫੜ੍ਹ ਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।