ਭਾਈ ਗੁਰਦਾਸ ਅਕੈਡਮੀ ’ਚ ਹੋਈ ਨਵੇਂ ਸੈਸ਼ਨ ਦੀ ਆਰੰਭਤਾ
ਯੂਕੇਜੀ ਜਮਾਤ ਦੇ ਵਿਦਿਆਰਥੀਆਂ ਦਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ।
Publish Date: Sat, 04 Apr 2026 03:41 PM (IST)
Updated Date: Sun, 05 Apr 2026 03:59 AM (IST)
ਤੇਜਿੰਦਰ ਸਿੰਘ ਬੱਬੂ•,ਪੰਜਾਬੀ ਜਾਗਰਣ, ਝਬਾਲ : ਭਾਈ ਗੁਰਦਾਸ ਅਕੈਡਮੀ ’ਚ ਨਵੇਂ ਸੈਸ਼ਨ ਦਾ ਆਰੰਭ ਕੀਤਾ ਗਿਆ। ਜਿਸ ਦੀ ਸ਼ੁਰੂਆਤ ’ਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਸ ਤੋਂ ਬਾਅਦ ਵਿਦਿਆਰਥੀਆਂ ਦਾ ਦਸਤਾਰ ਬੰਦੀ ਸਮਾਰੋਹ ਕੀਤਾ ਗਿਆ ਤੇ ਵਿਦਿਆਰਥਣਾਂ ਦੀ ਚੁੰਨੀ ਦੀ ਰਸਮ ਕਰਵਾਈ ਗਈ। ਜਿਸ ’ਚ ਗਿਆਨੀ ਕੇਵਲ ਸਿੰਘ, ਡਾਕਟਰ ਕੁਲਦੀਪ ਸਿੰਘ, ਸਾਬਕਾ ਸਰਪੰਚ ਜਗਦੀਸ਼ ਸਿੰਘ ਤੇ ਹੋਰ ਵੀ ਬਹੁਤ ਸਾਰੇ ਆਏ ਹੋਏ ਮਹਿਮਾਨਾਂ ਵੱਲੋਂ ਬੱਚਿਆਂ ਨੂੰ ਉਸ ਮੌਕੇ ਅਸ਼ੀਰਵਾਦ ਦਿੱਤੇ ਗਏ। ਇਸ ਦੇ ਨਾਲ ਯੂਕੇਜੀ ਜਮਾਤ ਦੇ ਵਿਦਿਆਰਥੀਆਂ ਦਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਉਸ ਤੋਂ ਬਾਅਦ ਪਹਿਲਾ, ਦੂਜਾ, ਤੀਜਾ ਤੇ ਚੰਗੇ ਗ੍ਰੇਡ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾਕਟਰ ਵਰਦੀਪ ਕੌਰ ਤੇ ਗਿਆਨੀ ਕੇਵਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ’ਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਾਰੇ ਬੱਚਿਆਂ ਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ।