ਸਟਾਫ ਰਿਪੋਰਟਰ, ਤਰਨਤਾਰਨ : ਸਥਾਨਕ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖਰੀਦ ਕੀਤੀ ਗਈ ਕਣਕ ਦੀ ਹੁਣ ਤਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1193 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਕਿਸਾਨਾਂ ਨੂੰ 97.92 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਮਈ ਤਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚੀ 6 ਲੱਖ 17 ਹਜ਼ਾਰ 798 ਮੀਟਿ੍ਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਅੱਜ ਤਕ 5 ਲੱਖ 21 ਹਜ਼ਾਰ 923 ਮੀਟਿ੍ਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ। ਮੰਡੀਆਂ ਵਿਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨਾਂ੍ਹ ਦੱਸਿਆ ਕਿ ਅੱਜ ਤਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚੀ 6 ਲੱਖ 17 ਹਜ਼ਾਰ 798 ਮੀਟਿ੍ਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ੍ਹ ਦੱਸਿਆ ਕਿ ਪਨਗਰੇਨ ਵੱਲੋਂ 1 ਲੱਖ 60 ਹਜ਼ਾਰ 593 ਮੀਟਿ੍ਕ ਟਨ, ਮਾਰਕਫੈੱਡ ਵੱਲੋਂ 1 ਲੱਖ 51 ਹਜ਼ਾਰ 185 ਮੀਟਿ੍ਕ ਟਨ, ਪਨਸਪ ਵੱਲੋਂ 1 ਲੱਖ 48 ਹਜ਼ਾਰ 597 ਮੀਟਿ੍ਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 88 ਹਜ਼ਾਰ 234 ਮੀਟਿ੍ਕ ਟਨ ਅਤੇ ਐੱਫ਼ਸੀਆਈ ਵੱਲੋਂ 56 ਹਜ਼ਾਰ 423 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।