ਐੱਨਪੀਐੱਸ ਕਰਮਚਾਰੀਆਂ ਨੇ ਕੀਤਾ ਪੱਟੀ ’ਚ ਅਰਥੀ ਫੂਕ ਮੁਜ਼ਾਹਰਾ
ਐੱਨਪੀਐੱਸ ਕਰਮਚਾਰੀਆਂ ਨੇ ਕੀਤਾ ਪੱਟੀ ’ਚ ਅਰਥੀ ਫੂਕ ਮੁਜ਼ਾਹਰਾ
Publish Date: Thu, 19 Feb 2026 06:29 PM (IST)
Updated Date: Fri, 20 Feb 2026 04:09 AM (IST)

ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕਰਨਗੇ ਕੂਚ ਜਰਨੈਲ ਸਿੰਘ ਪੱਟੀ ਸੂਬਾ ਜਨਰਲ ਸਕੱਤਰ, ਟੈਟ ਦੀ ਸ਼ਰਤ ਖਤਮ ਕਰਵਾਉਣ ਲਈ 22 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਮਹਾਂ ਰੈਲੀ ਨੂੰ ਦਿੱਤਾ ਸਮੱਰਥਨ - ਅਧਿਆਪਕ ਆਗੂ ਸੁਖਦੇਵ ਰਾਜ ਸ਼ਰਮਾ ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਵਲੋ ਅੱਜ ਵਰਕਸ਼ਾਪ ਚੌਂਕ ਪੱਟੀ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸੈਂਕੜਿਆਂ ਦੀ ਤਾਦਾਦ ਵਿਚ ਅਧਿਆਪਕ ਅਤੇ ਕਰਮਚਾਰੀਆਂ ਵਲੋਂ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸੂਬਾ ਜਨਰਲ ਸਕੱਤਰ ਜਰਨੈਲ ਸਿੰਘ ਪੱਟੀ, ਅਧਿਆਪਕ ਆਗੂ ਜ਼ਿਲ੍ਹਾ ਕੋ-ਕਨਵੀਨਰ ਸੁਖਦੇਵ ਰਾਜ ਸ਼ਰਮਾ, ਜੋਗਾ ਸਿੰਘ, ਸਤਨਾਮ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ। ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜ਼ਬਰਦਸਤ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐੱਨਪੀਐੱਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ। ਜਿਸ ਦੇ ਸਬੰਧ ਵਿਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ’ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ, ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿਚ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕਰ ਸਕੀ। ਉਲਟਾ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ ਟੈਟ ਦੀ ਸ਼ਰਤ ਨੂੰ ਥੋਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਟੈਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿਚ ਆਰਡੀਨੈਂਸ ਪਾਸ ਕਰ ਵਾਪਸ ਲਵੇ, ਨਹੀਂ ਤਾਂ 22 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾਂ ਰੈਲੀ ਨੂੰ ਸਮੱਰਥਨ ਦਿੱਤਾ ਤੇ ਇਨਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਅੰਗਰੇਜ਼ ਸਿੰਘ, ਚਰਨਜੀਤ ਸਿੰਘ, ਰਣਜੀਤ ਸਿੰਘ, ਹਰਵਿੰਦਰ ਸਿੰਘ, ਗੁਰਜੰਟ ਸਿੰਘ, ਹਰਦੀਪ, ਗੁਰਮੀਤ ਮਸੀਹ, ਹਰਪਾਲ ਸਿੰਘ, ਜੋਗਾ ਸਿੰਘ, ਜਸਪਾਲ ਸਿੰਘ, ਸੁਖਦੇਵ ਸਿੰਘ, ਜਗਦੀਪ ਸਿੰਘ, ਰਣਜੀਤ ਸਿੰਘ, ਅਸ਼ਵਨੀ ਧਵਨ, ਗੁਰਦੇਵ ਸਿੰਘ, ਮਨਜੀਤ ਸਿੰਘ, ਰਾਜੇਸ਼ ਭੱਲਾ, ਮੰਗਲ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਹਰੀਸ਼ ਕੁਮਾਰ ਬੰਟੂ, ਹਰਮਿੰਦਰ ਸਿੰਘ ਸੰਨੀ, ਡਾਕਟਰ ਇੰਦਰਪ੍ਰੀਤ ਸਿੰਘ ਧਾਮੀ, ਸੁਖਦੀਪ ਸਿੰਘ, ਮਨਪ੍ਰੀਤ ਸਿੰਘ ਬਲਾਕ ਪ੍ਰਧਾਨ, ਵਕੀਲ ਸਦਾ, ਸਤਨਾਮ ਸਿੰਘ ਸਿੱਧੂ, ਅਰਵਿੰਦਰ ਸਿੰਘ, ਅਵਤਾਰ ਸਿੰਘ, ਪਵਨ ਕੁਮਾਰ, ਟੀਨੂੰ, ਰਾਜਨ ਆਦਿ ਹਾਜ਼ਰ ਸਨ।